ਦੇਖੋਂ, ਕਿਉਂ ਮਜ਼ਬੂਰ ਹੋਏ ਦੁਬਈ 'ਚ ਭੁੱਖੇ-ਪਿਆਸੇ ਰਹਿਣ ਲਈ ਪੰਜਾਬ ਦੇ 4 ਨੌਜਵਾਨ 
Published : Sep 10, 2019, 3:17 pm IST
Updated : Sep 10, 2019, 3:17 pm IST
SHARE ARTICLE
why four young men from Punjab are forced to live in hunger in Dubai
why four young men from Punjab are forced to live in hunger in Dubai

ਨੌਜਵਾਨਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਕੀਤੀ ਵਾਇਰਲ

ਹੁਸ਼ਿਆਰਪੁਰ: ਵਿਦੇਸ਼ਾਂ 'ਚ ਜਾਣ ਲਈ ਪੰਜਾਬੀ ਨੌਜਵਾਨ ਗਲਤ ਟਰੈਵਲ ਏਜੰਟਾਂ ਦੇ ਚੱਕਰਾਂ ਵਿੱਚ ਫੱਸ ਰਹੇ ਹਨ ਅਜਿਹਾਂ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਦੁਬਈ ਦੇ ਅਜ਼ਮਾਨ ਸ਼ਹਿਰ 'ਚ ਫ਼ਸੇ ਹੁਸ਼ਿਆਰਪੁਰ ਦੇ ਚਾਰ ਨੌਜਵਾਨਾਂ ਨੇ ਸ਼ੋਸਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਕੇ ਭਾਰਤ ਸਰਕਾਰ ਤੋਂ ਮੱਦਦ ਦੀ ਗੁਹਾਰ ਲਾਈ ਹੈ। ਜਸਵਿੰਦਰ ਸਿੰਘ,ਅਮਨਦੀਪ ਸਿੰਘ,ਸੰਨੀ ਕੁਮਾਰ ਅਤੇ ਬਲਬੀਰ ਸਿੰਘ ਨੇ ਵੀਡੀਓ ‘ਚ ਕਿਹਾ ਕਿ ਟਰੈਵਲ ਏਜੰਟ ਵੱਲੋਂ ਉਹਨਾਂ ਨਾਲ ਠੱਗੀ ਕੀਤੀ ਗਈ ਹੈ।

HoshiarpurHoshiarpur

ਨੌਜਵਾਨਾਂ ਨੇ ਦੱਸਿਆਂ ਕਿ ਉਹ ਅਜ਼ਮਾਨ ਬੱਸ ਸਟੈਂਡ ਨੇੜੇ ਇਕ ਮਾਰਕੀਟ 'ਚ ਕਿਰਾਏ ਦੇ ਛੋਟੇ ਜਿਹੇ ਕਮਰੇ ਵਿਚ ਭੁੱਖੇ-ਪਿਆਸੇ ਰਹਿਣ ਲਈ ਮਜਬੂਰ ਹਨ। ਦੂਜੇ ਪਾਸੇ ਦੁਬਈ 'ਚ ਫਸੇ ਜਸਵਿੰਦਰ ਸਿੰਘ ਦੀ ਪਤਨੀ ਰਮਨਜੀਤ ਨੇ ਕਿਹਾ ਕਿ ਵਰਕ ਪਰਮਿਟ ਅਤੇ ਕੰਮ ਨਾ ਮਿਲਣ ਕਾਰਨ ਉਹ ਇੱਧਰੋਂ ਪਤੀ ਨੂੰ ਪੈਸੇ ਭੇਜ ਰਹੇ ਹਨ। ਇੰਨਾਂ ਹੀ ਨਹੀਂ ਉਹਨਾਂ ਕਿਹਾ ਕਿ ਏਜੰਟ ਨਾਲ ਗੱਲ ਕਰਨ ‘ਤੇ ਉਹਨਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਹ ਸਭ ਠੀਕ ਕਰ ਦੇਵੇਗਾ ਪਰ ਹੁਣ ਏਜੰਟ ਨੇ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਹੈ।

HoshiarpurHoshiarpur

ਉੱਥੇ ਹੀ ਨੌਜਵਾਨ ਅਮਨਦੀਪ ਸਿੰਘ ਦੀ ਮਾਤਾ ਨਰਿੰਦਰ ਕੌਰ ਨੇ ਭਾਰਤ ਸਰਕਾਰ ਨੂੰ ਮੱਦਦ ਦੀ ਗੁਹਾਰ ਲਗਾਉਦਿਆਂ ਕਿਹਾ ਕਿ ਟ੍ਰੂਵਲ ਏਜੰਟ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਦੱਸ ਦੇਈਏ ਕਿ ਇਹ ਕੋਈ ਅਜਿਹਾਂ ਪਹਿਲਾਂ ਮਾਮਲਾ ਨਹੀਂ ਹੈ ਜਿਸ ਵਿਚ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਮ 'ਤੇ ਨੌਜਵਾਨਾਂ ਨਾਲ ਠੱਗੀ ਕੀਤੀ ਗਈ ਹੋਵੇ।

ਪਹਿਲਾਂ ਵੀ ਭਗਵੰਤ ਮਾਨ ਵੱਲੋਂ ਸਾਊਦੀ ਅਰਬ ਵਿਚ ਫਸੇ ਅਨੇਕਾਂ ਨੌਜਵਾਨਾਂ ਨੂੰ ਬਚਾਇਆ ਜਾ ਚੁੱਕਿਆ ਹੈ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪੀੜਤ ਨੌਜਵਾਨਾਂ ਵੱਲੋਂ ਲਾਈ ਮੱਦਦ ਦੀ ਗੁਹਾਰ ਕੇਂਦਰ ਸਰਕਾਰ ਵੱਲੋਂ ਕਦੋਂ ਅਮਲ 'ਚ ਲਿਆਇਆ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement