ਗਲਵਾਨ ਘਾਟੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ 1.92 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਜਾਰੀ
Published : Sep 10, 2020, 5:33 pm IST
Updated : Sep 10, 2020, 5:33 pm IST
SHARE ARTICLE
Capt. Amarinder Singh
Capt. Amarinder Singh

 ਰਕਮ ਸਿੱਧੇ ਤੌਰ 'ਤੇ ਵਾਰਸਾਂ ਦੇ ਖਾਤਿਆਂ ਵਿੱਚ ਜਾਵੇਗੀ

ਚੰਡੀਗੜ੍ਹ, 10 ਸਤੰਬਰ - ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਗਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।

Punjab Government Punjab Government

ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ 'ਤੇ ਵਾਰਸਾਂ ਦੇ ਖਾਤਿਆਂ ਵਿੱਚ ਤੁਰੰਤ ਹੀ ਪਾਈ ਜਾਵੇਗੀ। ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮੱਦਦ ਯਕੀਨੀ ਬਣਾਏਗੀ।

captain amarinder singh captain amarinder singh

ਗੌਰਤਲਬ ਹੈ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ਵਿੱਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮ, ਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ।

SHARE ARTICLE

ਏਜੰਸੀ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement