ਬਠਿੰਡਾ ਥਰਮਲ ਪਲਾਂਟ - ਭੂ-ਮਾਫੀਆ ਦੀ ਥਾਂ ਪੇਡਾ ਦੀ ਪੇਸ਼ਕਸ਼ 'ਤੇ ਅਮਲ ਕਰੇ ਸਰਕਾਰ - ਅਮਨ ਅਰੋੜਾ
Published : Sep 10, 2020, 5:02 pm IST
Updated : Sep 10, 2020, 5:02 pm IST
SHARE ARTICLE
Aman Arora
Aman Arora

-ਪੇਡਾ ਵੱਲੋਂ ਬਠਿੰਡਾ ਥਰਮਲ 'ਚ ਸੋਲਰ ਪਾਵਰ ਪਲਾਂਟ ਲਾਉਣ ਦੀ ਪੇਸ਼ਕਸ਼ ਦੀ 'ਆਪ' ਨੇ ਕੀਤੀ ਹਮਾਇਤ

 ਚੰਡੀਗੜ੍ਹ, 10  ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ ਖ਼ਾਲੀ ਪਈ ਜ਼ਮੀਨ ਉੱਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਸੋਲਰ ਪਾਵਰ ਪਲਾਂਟ ਲਾਉਣ ਦੀ ਪੇਸ਼ਕਸ਼ ਦੀ ਜ਼ੋਰਦਾਰ ਹਮਾਇਤ ਕੀਤੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੀਐਸਈਵੀ ਇੰਜੀਨੀਅਰ ਐਸੋਸੀਏਸ਼ਨ ਨੇ ਬਠਿੰਡਾ ਥਰਮਲ ਪਲਾਂਟ ਦੀ ਰਾਖ ਸੁੱਟਣ ਵਾਲੀ ਖ਼ਾਲੀ ਪਈ ਸੈਂਕੜੇ ਏਕੜ ਜ਼ਮੀਨ 'ਤੇ ਸਰਕਾਰੀ ਸੋਲਰ ਪਾਵਰ ਪਲਾਂਟ ਲਗਾਉਣ ਦੀ ਤਜਵੀਜ਼ ਉੱਪਰ ਪੇਡਾ ਨੇ ਸਹੀ ਦਿਸ਼ਾ ਵੱਲ ਕਦਮ ਚੁੱਕਿਆ ਹੈ,

 Bathinda Thermal PlantBathinda Thermal Plant

ਪਰ ਹੁਣ ਦੇਖਣਾ ਇਹ ਹੋਵੇਗਾ ਕਿ ਬਠਿੰਡਾ ਥਰਮਲ ਪਲਾਂਟ ਨੂੰ ਢਾਹ ਕੇ ਇਸ ਦੀ ਸੈਂਕੜੇ ਏਕੜ ਜ਼ਮੀਨ ਆਪਣੇ ਚਹੇਤੇ ਭੂ-ਮਾਫੀਆ ਨੂੰ ਕੌਡੀਆਂ ਦੇ ਭਾਅ ਵੇਚਣ ਨੂੰ ਕਾਹਲੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਕੀ ਕਦਮ ਚੁੱਕਦੇ ਹਨ। 'ਆਪ' ਵਿਧਾਇਕਾਂ ਨੇ ਕਿਹਾ ਕਿ ਜਿਸ ਤਰਾਂ ਪਿਛਲੀ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਐਂਡ ਕੰਪਨੀ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਸਾਂਝ-ਭਿਆਲੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਅਤੇ ਬਠਿੰਡਾ ਦੀ ਸ਼ਾਨ ਇਸ ਥਰਮਲ ਪਲਾਂਟ ਦੀ ਬਲੀ ਲੈ ਲਈ।

Sukhbir BadalSukhbir Badal

ਸੁਖਬੀਰ ਸਿੰਘ ਬਾਦਲ ਤੋਂ ਦੋ ਕਦਮ ਅੱਗੇ ਜਾਂਦਿਆਂ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਦੀ ਜ਼ਮੀਨ 'ਤੇ ਹੀ ਅੱਖ ਰੱਖ ਲਈ ਹੈ। ਇਹੋ ਕਾਰਨ ਹੈ ਕਿ ਸਰਕਾਰ ਬਠਿੰਡਾ ਥਰਮਲ ਪਲਾਂਟ ਦੇ ਬੋਰਡ ਆਫ਼ ਡਾਇਰੈਕਟਰਜ਼ (ਬੀਓਡੀਜ਼) ਵੱਲੋਂ ਇਸ ਦੇ ਯੂਨਿਟਾਂ ਨੂੰ ਢਾਹੁਣ ਦੀ ਥਾਂ ਪਰਾਲੀ 'ਤੇ ਚਲਾਉਣ ਦੀ ਪੇਸ਼ਕਸ਼ ਵੀ ਰੱਦੀ ਦੀ ਟੋਕਰੀ 'ਚ ਸੁੱਟ ਦਿੱਤੀ, ਜਦਕਿ ਪਰਾਲੀ ਪ੍ਰੋਜੈਕਟ ਬਾਰੇ ਕੇਂਦਰ ਸਰਕਾਰ ਨੇ ਵੀ ਵਿੱਤੀ ਮਦਦ ਦੀ ਹਾਮੀ ਭਰੀ ਸੀ।

captain Amarinder Singh captain Amarinder Singh

'ਆਪ' ਆਗੂਆਂ ਨੇ ਕਿਹਾ ਕਿ ਹੁਣ ਜੇਕਰ ਇੰਜੀਨੀਅਰ ਐਸੋਸੀਏਸ਼ਨ ਦੀ ਤਜਵੀਜ਼ ਪ੍ਰਤੀ ਪੇਡਾ ਨੇ ਦਿਲਚਸਪੀ ਦਿਖਾਈ ਹੈ ਤਾਂ ਅਮਰਿੰਦਰ ਸਿੰਘ ਸਰਕਾਰ ਹਰ ਹੀਲੇ ਇਸ ਤਜਵੀਜ਼ ਨੂੰ ਅਮਲੀ ਰੂਪ ਦੇਵੇ। 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਜੇ ਵੀ ਬਠਿੰਡਾ ਥਰਮਲ ਪਲਾਂਟ ਨੂੰ ਮਲੀਆਮੇਟ ਕਰਨ ਦੀ ਜ਼ਿੱਦ 'ਤੇ ਅੜੀ ਰਹੀ ਤਾਂ ਪੰਜਾਬ ਦੇ ਲੋਕਾਂ ਨੇ ਰਾਜਾ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਕਦੇ ਮੁਆਫ਼ ਨਹੀਂ ਕਰਨਾ।

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement