
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੀ ਕਾਰਜ ਪ੍ਰਣਾਲੀ ਨੂੰ ਸੁਖਾਲੀ ਅਤੇ ਪਾਰਦਰਸ਼ੀ ਬਨਾਉਣ ਦੀ ਆਰੰਭੀ ਮੁਹਿੰਮ ਦੇ ਹੇਠ ਹੁਣ ਪ੍ਰਾਈਵੇਟ ਸਕੂਲਾਂ ਅਤੇ ਸੰਸਥਾਵਾਂ ਲਈ ਮਾਨਤਾ/ਰਜਿਸਟਰੇਸ਼ਨ ਦਾ ਸਰਟੀਫਿਕੇਟ ਜਾਰੀ ਕਰਨ ਦੀ ਵਿਧੀ ਨੂੰ ਵੀ ਸੁਖਾਲਾ ਬਣਾ ਦਿੱਤਾ ਹੈ।
Vijay Inder Singla
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਹੁਣ ਪ੍ਰਈਵੇਟ ਸਕੂਲ/ਸੰਸਥਾਵਾਂ ਨੂੰ ਮਾਨਤਾ/ਰਜਿਸਟਰੇਸ਼ਨ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਆਨ ਲਾਈਨ ਅਪਲਾਈ ਕਰਨਾ ਪਵੇਗਾ। ਇਸ ਦੇ ਨਾਲ ਹੀ ਸਕੂਲ/ਸੰਸਥਾ ਵੱਲੋਂ ਰਜਿਸਟਰੇਸ਼ਨ ਫੀਸ ਵੀ ਆਨ ਲਾਈਨ ਅਦਾ ਕੀਤੀ ਜਾਵੇਗੀ।
Punjab Govt
ਸਕੂਲਾਂ ਵੱਲੋਂ ਪ੍ਰਾਪਤ ਦਰਖਾਸਤਾਂ ਸਿੱਧੇ ਤੌਰ ’ਤੇ ਆਨ ਲਾਈਨ ਹੀ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਕੋਲ ਜਾਣਗੀਆਂ ਅਤੇ ਉਹ ਸਕੂਲ ਵੱਲੋਂ ਦਿੱਤੇ ਗਏ ਦਸਤਾਵੇਜਾਂ ਦੀ ਘੋਖ ਕਰਨ ਲਈ ਸਬੰਧਿਤ ਕਮੇਟੀ ਨੂੰ ਆਨ ਲਾਈਨ ਹੀ ਦਸਤਾਵੇਜ ਭੇਜਣਗੇ। ਇਨ੍ਹਾਂ ਪ੍ਰਾਪਤ ਦਸਤਾਵੇਜਾਂ ਵਿੱਚ ਵਿੱਚ ਕਮੀ ਹੋਣ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਇਨ੍ਹਾਂ ਨੂੰ ਰੱਦ ਕਰ ਸਕਦਾ ਹੈ।
School
ਬੁਲਾਰੇ ਅਨੁਸਾਰ ਸਕੂਲ/ਸੰਸਥਾ ਦੇ ਦਸਤਾਵੇਜਾਂ ਦੀ ਜਾਂਚ ਉਪਰੰਤ ਕਮੇਟੀ ਵੱਲੋਂ ਪ੍ਰਵਾਨਗੀ ਦੀ ਸਿਫਾਰਸ਼ ਪਿੱਛੋਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਵੱਲੋਂ ਸਬੰਧਿਤ ਸਕੂਲ ਸੰਸਥਾ ਦੀ ਇਨਸਪੈਕਸ਼ਨ ਕਰਨ ਲਈ ਕੇਸ ਇਨਸਪੈਕਸ਼ ਕਮੇਟੀ ਨੂੰ ਭੇਜਿਆ ਜਾਵੇਗਾ ਅਤੇ ਸਬੰਧਿਤ ਕਮੇਟੀ 7 ਦਿਨਾਂ ਵਿੱਚ ਰੂਲਾਂ/ਹਦਾਇਤਾਂ ਅਨੁਸਾਰ ਸਬੰਧਿਤ ਸਕੂਲ ਦੀ ਇਨਸਪੈਕਸ਼ਨ ਕਰਨ ਉਪਰੰਤ ਆਪਣੀ ਰਿਪੋਰਟ ਮੁੜ ਆਨ ਲਾਈਨ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਭੇਜੇਗੀ। ਸਭ ਕੁਝ ਠੀਕ ਪਾਏ ਜਾਣ ਤੋਂ ਬਾਅਦ ਉਸ ਸੰਸਥਾ ਦਾ ਮਾਨਤਾ/ਰਜਿਸਟਰੇਸ਼ਨ ਸਰਟੀਫਿਕੇਟ ਆਟੋ ਜਨਰੇਟ ਹੋ ਕੇ ਸਬੰਧਿਤ ਸਕੂਲ/ਸੰਸਥਾ ਦੀ ਲੋਗ ਇਨ ਆਈ ਡੀ ’ਤੇ ਸ਼ੋਅ ਹੋ ਜਾਵੇਗਾ। ਇਸ ਨੂੰ ਉਹ ਸਕੂਲ ਡਾਊਨਲੋਡ ਕਰ ਸਕਦੇ ਹਨ।