ਵਿਜੈ ਇੰਦਰ ਸਿੰਗਲਾ ਦੀ ਸਮਾਰਟ ਸਕੂਲ ਮੁਹਿੰਮ ਨੂੰ ਭਾਰੀ ਬੂਰ ਪਿਆ
Published : Sep 10, 2020, 3:30 pm IST
Updated : Sep 10, 2020, 3:30 pm IST
SHARE ARTICLE
Smart School
Smart School

ਹੁਣ ਤੱਕ ਤਕਰੀਬਨ 6 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਿਆ

ਚੰਡੀਗੜ੍ਹ: ਪੰਜਾਬ ਭਰ ਵਿਚ ਸਿੱਖਿਆ ਦੇ ਮਿਆਰੀ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਮਾਰਟ ਸਕੂਲ ਬਨਾਉਣ ਲਈ ਆਰੰਭੀ ਮੁਹਿੰਮ ਦੇ ਹੇਠ ਹੁਣ ਤੱਕ ਤਕਰੀਬਨ 6000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ।

ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ’ਚ 14.55 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਹਨ। ਸਾਲ 2019 ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ।

SCHOOLSCHOOL

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੰਗਲਾ ਨੇ ਆਪਣੇ ਇਸ ਮਨਪਸੰਦ ਪ੍ਰੋਜੈਕਟ ਨੂੰ ਲਾਗੂ ਕਰਨ ਵਾਸਤੇ ਸਤੰਬਰ 2019 ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਇੱਕ ਸਾਲ ਦੇ ਵਿੱਚ ਹੀ ਛੇ ਹਜ਼ਾਰ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ।

Government SchoolGovernment School

ਬੁਲਾਰੇ ਅਨੁਸਾਰ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿਮ ਵਿੱਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਦੇ ਚਾਹਵਾਨ ਲੋਕ ਇਸ ਮੁਹਿੰਮ ਵਿੱਚ ਹਿੱਸਾ ਪਾਉਣ ਅਤੇ ਸਹਿਯੋਗ ਦੇਣ ਲਈ ਉਤਸ਼ਾਹ ਨਾਲ ਅੱਗੇ ਆਏ। ਸਿੱਖਿਆ ਵਿਭਾਗ ਨੇ ਹੁਣ ਇਨ੍ਹਾਂ ਵਿਅਕਤੀਆਂ ਦਾ ਸਨਮਾਣ ਕਰਨ ਦਾ ਫੈਸਲਾ ਕੀਤਾ ਹੈ।

vijay inder singlaVijay inder singla

ਬੁਲਾਰੇ ਅਨੁਸਾਰ ਇਸ ਮੁਹਿੰਮ ਦੌਰਾਨ ਸਕੂਲਾਂ ਵਿਚ ਕਮਰਿਆਂ, ਖੇਡ ਮੈਦਾਨ, ਸਿੱਖਿਆ ਪਾਰਕ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਸ ਦੇ ਨਾਲ ਵਿਦਿਆਰਥੀਆਂ ਦੀ ਕਾਰਗੁਜਾਰੀ ਵਾਧਾ ਹੋਇਆ ਹੈ ਜਿਸ ਦਾ ਪ੍ਰਗਟਾਵਾ ਇਸ ਸਾਲ ਸਰਕਾਰੀ ਸਕੂਲਾਂ ਦੇ ਆਏ ਨਤੀਜਿਆਂ ਤੋਂ ਸਪਸ਼ਟ ਮਿਲਦਾ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

Punjab SchoolPunjab School

ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੂਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

ਬੁਲਾਰੇ ਅਨੁਸਾਰ ਇਹਨਾਂ ਸਕੂਲਾਂ ਵਿਚ ਲੜਕੇ ਅਤੇ ਲੜਕੀਆਂ ਲਈ ਵੱਖਰੇ ਪਖਾਨਿਆਂ ਅਤੇ ਪੂਰੇ ਫਰਨੀਚਰ ਦੀ ਵਿਵਸਥਾ ਨੂੰ ਪਹਿਲ ਦਿੱਤੀ ਗਈ ਹੈ। ਪਿ੍ਰੰਸੀਪਲਾਂ/ਹੈੱਡਮਾਸਟਰਾਂ ਅਤੇ ਸਟਾਫ ਰੂਮ ਵਾਸਤੇ ਸਮਾਰਟ ਸਕੂਲਾਂ ਵਿਚ ਵੱਖਰੇ ਕਮਰੇ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਸਾਇੰਸ ਲੈਬਾਰਟਰੀਆਂ, ਵੋਕੇਸ਼ਨਲ ਲੈਬਾਰਟਰੀਆਂ, ਆਈ.ਸੀ.ਟੀ. ਲੈਬਾਰਟਰੀਆਂ ਆਦਿ ਦੀ ਵੀ ਸੁਵਿਧਾ ਯਕੀਲੀ ਬਣਾਈ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement