ਵੇਨੂੰ ਪ੍ਰਸਾਦ ਵਲੋਂ ਪਾਵਰਕਾਮ ਦੇ ਫ਼ੀਲਡ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਭਰਪੂਰ ਸ਼ਲਾਘਾ
Published : Sep 10, 2020, 1:54 am IST
Updated : Sep 10, 2020, 1:54 am IST
SHARE ARTICLE
image
image

ਵੇਨੂੰ ਪ੍ਰਸਾਦ ਵਲੋਂ ਪਾਵਰਕਾਮ ਦੇ ਫ਼ੀਲਡ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਭਰਪੂਰ ਸ਼ਲਾਘਾ

ਪਟਿਆਲਾ, 9 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਸੀ.ਐਮ.ਡੀ ਸ੍ਰੀ ਏ. ਵੇਨੂੰ ਪ੍ਰਸਾਦ ਨੇ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫ਼ਸਰਾਂ ਅਤੇ ਮੁਲਾਜ਼ਮਾਂ ਵਲੋਂ ਕੋਵਿਡ-19 ਮਹਾਂਮਾਰੀ ਦੇ ਦੌਰਾਨ ਹਸਪਤਾਲਾਂ, ਸਿਹਤ ਸੰਸਥਾਵਾਂ, ਕੋਰਨਟਾਇਨ ਸੈਟਰਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹਈਆਂ ਕਰਾਉਣ ਲਈ ਕੀਤੇ ਗਏ ਯਤਨਾਂ ਅਤੇ ਉਨ੍ਹਾਂ ਦੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਦਸਿਆ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 14 ਲੱਖ ਖੇਤੀਬਾੜੀ ਖਪਤਕਾਰਾਂ ਨੂੰ ਝੌਨੇ ਦੇ ਸੀਜ਼ਨ ਦੌਰਾਨ ਸ਼ਡਿਊਲਡ 8 ਘੰਟੇ ਬਿਜਲੀ ਸਪਲਾਈ ਦਿਤੀ। ਇਸ ਤੋਂ ਇਲਾਵਾ ਰਾਜ ਦੇ ਬਾਕੀ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ ਦੇ ਹਾਈਡਲ ਪ੍ਰੋਜੈਕਟਾਂ ਨੇ ਕੇਂਦਰੀ ਬਿਜਲੀ ਅਥਾਰਟੀ ਵਲੋਂ ਸਥਾਪਤ ਕੀਤੇ ਗਏ ਟੀਚਿਆਂ ਨੂੰ ਸਾਲ 2020-21 ਦੇ ਪਹਿਲੇ ਕੁਆਟਰ ਵਿਚ ਪਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮਾਲੀ ਸਾਲ 2020-21 ਵਿਚ ਬਿਜਲੀ ਚੌਰੀ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਉਲੀਕੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਅਧਿਕਾਰੀ, ਮੁਲਾਜ਼ਮਾਂ ਨੇ ਰਾਜ ਵਿਚ ਡਾਕਟਰਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਤਰ੍ਹਾਂ ਕੋਰੋਨਾ ਯੋਧਿਆਂ ਵਜੋਂ ਅਪਣੀਆਂ ਸੇਵਾਵਾਂ ਨਿਭਾਈਆਂ ਹਨ। ਸ੍ਰੀ ਏ. ਵੇਨੂੰ ਪ੍ਰਸਾਦ ਨੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਨੂੰ ਸਰimageimageਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement