ਜਾਖੜ, ਸਰਕਾਰੀਆ ਅਤੇ ਕਾਂਗੜ ਵਲੋਂ ਮੀਂਹ ਪ੍ਰਭਾਵਤ ਪਿੰਡਾਂ ਦਾ ਦੌਰਾ
Published : Sep 10, 2020, 12:52 am IST
Updated : Sep 10, 2020, 12:53 am IST
SHARE ARTICLE
image
image

ਜਾਖੜ, ਸਰਕਾਰੀਆ ਅਤੇ ਕਾਂਗੜ ਵਲੋਂ ਮੀਂਹ ਪ੍ਰਭਾਵਤ ਪਿੰਡਾਂ ਦਾ ਦੌਰਾ

ਵਿਰਾਸਤ ਵਿਚ ਮਿਲੀ ਸਮੱਸਿਆ ਦਾ ਕਾਂਗਰਸ ਸਰਕਾਰ ਕਰੇਗੀ ਸਥਾਈ ਹੱਲ : ਸੁਨੀਲ ਜਾਖੜ
 

ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖਾਲਸਾ) ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਅਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਮੀਂਹ ਨਾਲ ਪ੍ਰਭਾਵਤ ਦਰਜਨਾਂ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਜਲ ਨਿਕਾਸੀ ਦੀ ਪ੍ਰਭਾਵੀ ਕਾਰਜ ਯੋਜਨਾ ਲਾਗੂ ਕਰਨ ਦੇ ਹੁਕਮ ਸਬੰਧਤ ਵਿਭਾਗਾਂ ਨੂੰ ਦਿਤੇ।
ਇਸ ਦੌਰਾਨ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਅਤੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਵਿਸ਼ੇਸ ਤੌਰ 'ਤੇ ਹਾਜ਼ਰ ਸਨ। ਅਬੋਹਰ ਮਲੋਟ ਬਾਈਪਾਸ ਤੋਂ ਪਿੰਡਾਂ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪਿੰਡ ਦੁਤਾਰਾਂਵਾਲੀ ਵਿਖੇ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਲੋੜੀਦੇ ਪ੍ਰਬੰਧ ਨਾ ਕਰਨ ਦੀ ਸ਼ਿਕਾਇਤ ਮਿਲਣ 'ਤੇ ਤੁਰਤ ਮੌਕੇ ਉਪਰ ਕਾਂਗਰਸ ਸਰਕਾਰ ਦੇ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ ਅਤੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਢੁਕਵੀ ਯੋਜਨਾਬੰਦੀ ਕਰੇਗੀ ਪਰ ਫਿਲਹਾਲ ਫੌਰੀ ਤਰਜੀਹ ਜਲ ਨਿਕਾਸੀ ਦੀ ਹੈ ਤਾਂ ਜੋ ਕਿਸਾਨ ਅਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ। ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸੇਮ ਨਾਲਿਆਂ ਸਬੰਧੀ ਵਿਆਪਕ ਪਲਾਨਿੰਗ ਦੀ ਲੋੜ ਹੈ ਅਤੇ ਸਰਕਾਰ ਵਲੋਂ ਵਿਭਾਗ ਨੂੰ ਇਸ ਸਬੰਧੀ ਲੰਮੇ ਸਮੇਂ ਲਈ ਹੰਢਣਸਾਰ ਪ੍ਰਾਜੈਕਟ ਤਿਆਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਫੌਰੀ ਤੌਰ 'ਤੇ ਪਾਣੀ ਨਿਕਾਸੀ ਲਈ ਲਿਫ਼ਟ ਪੰਪਾਂ ਅਤੇ ਟਰਾਂਸਫ਼ਾਰਮਰਾਂ ਦਾ ਹੋਰ ਪ੍ਰਬੰਧ, ਕਰਨ ਦੇ ਹੁਕਮ ਵਿਭਾਗ ਨੂੰ ਦਿਤੇ ਗਏ ਹਨ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਸਿਆ ਕਿ ਸਰਕਾਰ ਵਲੋਂ ਵਿਸ਼ੇਸ ਗਿਰਦਾਵਰੀ ਦੇ ਹੁਕਮ ਕਰ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸਪਸ਼ਟ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਯੋਗ ਪੀੜ੍ਹਤ ਮੁਆਵਜੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਬਾਰਿਸ਼ ਨਾਲ ਜਿਨ੍ਹਾਂ ਦੇ ਮਕਾਨਾਂ ਨੂੰ ਨੁਕਸਾਨ ਹੋਇਆ ਹੈ, ਉਸ ਦਾ ਵੀ ਸਰਵੇ ਕਰਵਾ ਕੇ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿਤਾ ਜਾਵੇਗਾ।
ਇਕ ਸਵਾਲ ਦੇ ਜਵਾਬ ਵਿਚ ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰੀ ਨੀਤੀ ਮੁਤਾਬਕ 12 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਬਣਦਾ ਹੈ ਪਰ ਅਸੀਂ ਕੋਸ਼ਿਸ ਕਰਾਂਗੇ ਕਿ ਹੋਰ ਵਸੀਲੇ ਵਰਤ ਕੇ ਕਿਸਾਨਾਂ ਦੀ ਵੱਧ ਤੋਂ ਵੱਧ ਤੋਂ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਕੇਂਦਰ ਸਰਕਾਰ ਨੂੰ ਵੀ ਗੁਹਾਰ ਲਗਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ


ਨੇ ਆਖਿਆ ਕਿ ਜਲ ਭਰਾਵ ਦੀ ਇਸ ਸਮੱਸਿਆ ਦਾ ਅਸਲ ਕਾਰਨ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਨੁਕਸਦਾਰ ਸੇਮ ਨਾਲੇ ਬਣਾਏ ਗਏ ਜਿਸ ਨਾਲ ਸੇਮ ਦੀ ਸਮੱਸਿਆ ਦਾ ਹਲ ਹੋਣ ਦੀ ਬਜਾਏ ਇਸ ਸਮੱਸਿਆ ਦਾ ਹੋਰ ਵਿਸਥਾਰ ਹੋ ਗਿਆ।
ਸ੍ਰੀ ਜਾਖੜ ਨੇ ਦਸਿਆ ਕਿ 2014 ਵਿਚ ਉਹ ਤਤਕਾਲੀ ਮੁਖ ਮੰਤਰੀ ਸ. ਪ੍ਰਕਾਸ ਸਿੰਘ ਬਾਦਲ ਸਮੇਤ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ 2246 ਕਰੋੜ ਰੁਪਏ ਸੇਮ ਨਾਲਿਆਂ ਦੀਆਂ ਤਰੁੱਟੀਆਂ ਦੂਰ ਕਰਨ ਲਈ ਦਿਤੇ ਸਨ ਪਰ ਉਸ ਤੋਂ ਬਾਅਦ ਇਹ ਰਕਮ ਕਿਥੇ ਗਈ ਇਸਦਾ ਕੋਈ ਵੇਰਵਾ ਅਕਾਲੀ ਸਰਕਾਰ ਨੇ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਜ਼ੇਕਰ ਉਕਤ ਰਕਮ ਦਾ ਸਹੀ ਇਸਤੇਮਾਲ ਕੀਤਾ ਜਾਂਦਾ ਤਾਂ ਅੱਜ ਇਹ ਹਾਲ ਨਹੀਂ ਸੀ ਹੋਣਾ।
ਇਸ ਉਪਰੰਤ ਸੁਨੀਲ ਜਾਖੜ, ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਗੁਰਪ੍ਰੀਤ ਸਿੰਘ ਕਾਂਗੜ ਅਪਣੇ ਕਾਫਲੇ ਸਣੇ ਦੁਤਾਰਾ ਵਾਲੀ ਤੋਂ ਮਲੁਕਪੁਰ, ਭੰਗਾਲਾ, ਧਰਾਂਗਵਾਲਾ, ਮੁਰਾਦਵਾਲਾ, ਘੁੜਿਆਣਾ, ਬੁਰਜ ਹਨੂੰਮਾਨਗੜ੍ਹ, ਕੁਹਾੜਿਆਵਾਲੀ, ਮੰਮੂਖੇੜਾ ਆਦਿ ਪਿੰਡਾਂ ਦਾ ਦੌਰਾ ਕੀਤਾ।  ਇਸ ਦੌਰਾਨ ਉਨ੍ਹਾਂ ਨਾਲ ਪ੍ਰਿੰਸੀਪਲ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ ਹਰਜੀਤ ਸਿੰਘ, ਸੰਦੀਪ ਜਾਖੜ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰੰਜਮ ਕਾਮਰਾ, ਚੀਫ ਇੰਜੀਨੀਅਰ ਸੰਜੀਵ ਗੁਪਤਾ, ਏਡੀਸੀ ਵਿਕਾਸ ਸ੍ਰੀ ਨਵਲ ਕੁਮਾਰ ਆਦਿ ਤੋਂ ਇਲਾਵਾ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ : ਪਿੰਡ ਭੰਗਾਲਾਂ ਵਿੱਚ ਪਿੰਡ ਦੇ ਹਲਾਤਾਂ ਬਾਬਤ ਜਾਣਕਾਰੀ ਲੈਂਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੰਤਰੀ ਸੁਖ ਸਰਕਾਰੀਆ ਅਤੇ ਗੁਰਪ੍ਰੀਤ ਕਾਂਗੜ (ਖਾਲਸਾ)
ਫੋਟੋ ਫਾਈਲ : ਅਬੋਹਰ-ਖਾਲਸਾ 9-2

 

ਮੰਤਰੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸਾਨਾਂ ਲਈ ਲੋੜੀਂਦੇ ਪ੍ਰਬੰਧ ਨਾ ਕਰਨ ਲਈ ਲਗਾਈ ਫਿਟਕਾਰ
 

imageimageਪਿੰਡ ਭੰਗਾਲਾਂ ਵਿਚ ਹਲਾਤਾਂ ਬਾਬਤ ਜਾਣਕਾਰੀ ਲੈਂਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮੰਤਰੀ ਸੁਖ ਸਰਕਾਰੀਆ ਅਤੇ ਗੁਰਪ੍ਰੀਤ ਕਾਂਗੜ। (ਫ਼ੋਟੋ : ਖਾਲਸਾ)
 

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement