ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਮੁਲਾਜ਼ਮਾਂ ਨੂੰ ਜ਼ਬਰੀ ਛੁੱਟੀ 'ਤੇ ਭੇਜਿਆ ਜਾਵੇਗਾ- ਕੈਪਟਨ
Published : Sep 10, 2021, 5:22 pm IST
Updated : Sep 10, 2021, 5:22 pm IST
SHARE ARTICLE
Compulsory leave for Punjab govt employees if one Covid vaccine dose not taken
Compulsory leave for Punjab govt employees if one Covid vaccine dose not taken

ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। 

 

ਚੰਡੀਗੜ੍ਹ: ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Punjab CM Captain Amarinder Singh) ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਕੀਮਤ ਨਾ ਤਾਰਨੀ ਪਵੇ।

Punjab CM extends Covid restrictions till Sept 30 in view of festive seasonPunjab CM Captain Amarinder Singh

ਹੋਰ ਪੜ੍ਹੋ: ਮੁੱਖ ਮੰਤਰੀ ਵੱਲੋਂ ਤਿਉਹਾਰੀ ਮੌਸਮ ਨੂੰ ਵੇਖਦਿਆਂ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਉਣ ਦੇ ਹੁਕਮ

ਅੱਜ ਕੋਵਿਡ ਦੀ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ (Covid Vaccine) ਦੇ ਅਸਰਦਾਇਕ ਰਹਿਣ ਦਾ ਸਬੂਤ ਅਧਿਐਨ ਕੀਤੇ ਜਾ ਰਹੇ ਡਾਟਾ ਤੋਂ ਮਿਲ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਬਚ ਰਹੇ ਹਨ, ਉਨ੍ਹਾਂ ਨੂੰ ਉਸ ਵੇਲੇ ਤੱਕ ਛੱਟੀ ਉਤੇ ਰਹਿਣ ਲਈ ਕਿਹਾ ਜਾਵੇਗਾ, ਜਦੋਂ ਤੱਕ ਉਹ ਪਹਿਲੀ ਖੁਰਾਕ ਨਹੀਂ ਲੈ ਲੈਂਦੇ।

Covid VaccineCovid Vaccine

ਹੋਰ ਪੜ੍ਹੋ: ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਨ ਦੇਣ ਵਾਲੇ ਡਾ. ਰੀਤ ਤੋਂ ਸਿੱਖੋ ਅੱਗੇ ਵਧਣ ਦਾ ਸਲੀਕਾ

ਉਨ੍ਹਾਂ ਕਿਹਾ ਨੇ ਚਾਰ ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੈ ਚੁੱਕੇ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ ਨੂੰ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫ਼ਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ (RTPCR Negative report) ਜਮ੍ਹਾਂ ਕਰਵਾਉਣੀ ਹੋਵੇਗੀ। ਹਾਲਾਂਕਿ, ਸਹਿ-ਬਿਮਾਰੀਆਂ ਵਾਲੇ ਸਟਾਫ ਨੂੰ ਪੂਰੀਆਂ ਖੁਰਾਕਾਂ ਲੈਣ ਉਤੇ ਹੀ ਇਜਾਜ਼ਤ ਦਿੱਤੀ ਜਾਵੇਗੀ।

RTPCR Test RTPCR Test

ਹੋਰ ਪੜ੍ਹੋ: BJP ਨਾਲ ਮੀਟਿੰਗ ਨਹੀਂ ਕਰਾਂਗੇ, ਸਗੋਂ ਹਰ ਥਾਂ ਸਖ਼ਤ ਵਿਰੋਧ ਹੁੰਦਾ ਰਹੇਗਾ- ਬਲਬੀਰ ਸਿੰਘ ਰਾਜੇਵਾਲ

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ (Health Minister Balbir Singh) ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਮੁੱਖ ਸਕੱਤਰ ਨੇ ਮੀਟਿੰਗ ਵਿਚ ਦੱਸਿਆ ਕਿ ਸੂਬੇ ਵੱਲੋਂ ਸਕੂਲ ਸਟਾਫ ਨੂੰ ਜ਼ਰੂਰੀ ਸੇਵਾਵਾਂ ਵਜੋਂ ਵਿਚਾਰਨ ਲਈ ਕੀਤੀ ਅਪੀਲ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ।

Balbir Singh SidhuBalbir Singh Sidhu

ਹੋਰ ਪੜ੍ਹੋ: ਕਿਸਾਨਾਂ ਦੀ ਕਚਹਿਰੀ: ਸੁਖਦੇਵ ਢੀਂਡਸਾ ਦਾ ਬਿਆਨ, ‘ਕਿਸਾਨਾਂ ਲਈ ਪਾਰਟੀ ਹਰ ਕੁਰਬਾਨੀ ਦੇਣ ਨੂੰ ਤਿਆਰ’

ਮੁੱਖ ਮੰਤਰੀ ਨੇ ਇਸ ਗੱਲ ਤੋਂ ਤਸੱਲੀ ਜ਼ਾਹਰ ਕੀਤੀ ਕਿ ਕਾਰਗਰ ਢੰਗ ਨਾਲ ਟੈਸਟਿੰਗ ਕਰਨ ਸਦਕਾ ਸਕੂਲਾਂ ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿਚ ਕੁਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੇਟਿਵਿਟੀ ਦਰ ਸਿਰਫ 0.05 ਫੀਸਦੀ ਬਣਦੀ ਹੈ।

ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿਚ ਇਹ ਦਰ ਵੱਧ ਹੈ। ਮੁੱਖ ਮਤੰਰੀ ਨੇ ਕਿਹਾ ਕਿ ਲਿੰਗ ਅਤੇ ਰਿਹਾਇਸ਼ ਦੀ ਥਾਂ ਦੇ ਹਿਸਾਬ ਨਾਲ ਇਹ ਇਕੋ ਜਿਹਾ ਫੈਲਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਾਡੇ ਬੱਚੇ ਇੱਥੋਂ ਤੱਕ ਕਿ ਉਹ ਕੋਵਿਡ ਨਾਲ ਵੀ ਪ੍ਰਭਿਵਤ ਵੀ ਹੋਏ, ਬਹੁਤ ਹੱਦ ਤੱਕ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰਹੇ।

Covid19 vaccineCovid19 vaccine

ਹੋਰ ਪੜ੍ਹੋ: NSO ਸਰਵੇਖਣ ਵਿਚ ਖੁਲਾਸਾ, ਇਕ ਸਾਲ ਵਿਚ ਬੇਰੁਜ਼ਗਾਰੀ ਦਰ 2.5% ਵਧ ਕੇ 10.3% ਹੋਈ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦੇ ਟੀਕੇ ਲਾਉਣੇ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿਚ ਟੀਕੇ ਉਪਲਬਧ ਕਰਵਾਉਣਾ ਨਿਸ਼ਚਤ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਇਸ ਮਾਮਲੇ ਦੀ ਪੈਰਵੀ ਕਰਨਗੇ ਜਿੰਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਇਹ ਧਿਆਨ ਦਿਵਾਉਂਦਿਆਂ ਕਿ 1.18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37.81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਨੇ ਟੀਕਾਕਰਨ ਮੁਹਿੰਮ ਨੂੰ ਅਗਾਂਹ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਅਧਿਆਪਕਾਂ, ਨੌਜਵਾਨ ਬੱਚਿਆਂ ਦੇ ਮਾਪਿਆਂ ਅਤੇ ਵਿਕਰੇਤਾਵਾਂ ਨੂੰ ਕੋਵਿਡ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਸੂਬੇ ਨੂੰ ਪ੍ਰਾਪਤ ਹੋਇਆ ਟੀਕਿਆਂ ਦਾ ਸਟਾਕ ਬਿਨਾਂ ਅਜਾਈਂ ਗਿਆ ਵਰਤਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement