
ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਮੇਰੇ ਤੋਂ ਗ਼ਲਤੀ ਹੋਈ : ਹਰਸਿਮਰਤ ਕੌਰ ਬਾਦਲ
ਬਠਿੰਡਾ, 9 ਸਤੰਬਰ (ਬਲਵਿੰਦਰ ਸ਼ਰਮਾ) : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਮੇਰੇ ਤੋਂ ਗ਼ਲਤੀ ਜ਼ਰੂਰ ਹੋਈ ਜੋ ਮੈਂ ਭਾਜਪਾ 'ਤੇ ਵਿਸ਼ਵਾਸ ਕੀਤਾ ਕਿਉਂਕਿ ਮੇਰੀ ਮੀਟਿੰਗ ਵਿਚ ਬਕਾਇਦਾ ਗੱਲ ਹੋਈ ਸੀ ਕਿ ਖੇਤੀ ਕਾਨੂੰਨ ਲਿਆਉਣ ਤੋਂ ਪਹਿਲਾਂ ਕਿਸਾਨ ਹਿੱਤਾਂ ਦੇ ਮੱਦੇਨਜ਼ਰ ਸਾਰੇ ਸ਼ੰਕੇ ਦੂਰ ਕੀਤੇ ਜਾਣਗੇ ਪਰ ਭਾਜਪਾ ਨੇ ਅਜਿਹਾ ਨਾ ਕੀਤਾ | ਭਾਜਪਾ ਨੇ ਵਿਸ਼ਵਾਸਘਾਤ ਕਰ ਕੇ ਖੇਤੀ ਕਾਨੂੰਨ ਲਾਗੂ ਕਰ ਦਿਤੇ | ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨਾ ਸਿਰਫ਼ ਖ਼ੁਦ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਦਿਤਾ, ਬਲਕਿ ਸ਼ੋ੍ਰਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਵੀ ਤੋੜ ਲਿਆ | ਉਹ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ | ਬੀਬੀ ਬਾਦਲ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕੱਲੀ ਹੀ ਖੇਤਰੀ ਪਾਰਟੀ ਹੈ, ਜਦਕਿ ਕਾਂਗਰਸ ਤੇ 'ਆਪ' ਨੂੰ ਦਿੱਲੀ ਦਰਬਾਰ ਦਾ ਹੁਕਮ ਮੰਨਣਾ ਪੈਂਦਾ ਹੈ | ਅਕਾਲੀ ਦਲ ਹਮੇਸ਼ਾਂ ਤੋਂ ਹੀ ਕਿਸਾਨਾਂ ਅਤੇ ਪੰਜਾਬ ਦੀ ਹਿਤੈਸ਼ੀ ਹੈ | ਪਾਰਟੀ ਵਲੋਂ ਚੋਣ ਪ੍ਰਚਾਰ ਦੇ ਮੱਦੇਨਜ਼ਰ ਰੈਲੀਆਂ ਸ਼ੁਰੂ ਕੀਤੀਆਂ ਤਾਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਸੀ ਕਿ ਚੋਣ ਪ੍ਰਚਾਰ ਨਾਲ ਕਿਸਾਨ ਅੰਦੋਲਨ ਨੂੰ ਢਾਹ ਲਗਦੀ ਹੈ | ਇਸ ਲਈ ਉਨ੍ਹਾਂ ਰੈਲੀਆਂ ਬੰਦ ਕਰ ਦਿਤੀਆਂ | ਉਹ ਕਿਸਾਨ ਜਥੇਬੰਦੀਆਂ ਦੇ ਸਾਰੇ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹਨ, ਕਿਸਾਨ ਆਗੂ ਕਿਸੇ ਵੀ ਪਲੇਟਫ਼ਾਰਮ 'ਤੇ ਗੱਲਬਾਤ ਕਰ ਸਕਦੇ ਹਨ | ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਪ੍ਰਚਾਰ ਕਰਨਾ ਕਿਸਾਨ ਵਿਰੋਧੀ ਹੋਵੇਗਾ, ਬਾਰੇ ਬੀਬੀ ਬਾਦਲ ਨੇ ਕਿਹਾ ਕਿ ਪਾਰਟੀ ਦੀ ਇਕ ਟੀਮ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਗਠਿਤ ਕੀਤੀ ਗਈ ਹੈ | ਜੋ ਵੀ ਫ਼ੈਸਲਾ ਹੋਵੇਗਾ, ਉਹ ਮੰਨਿਆ ਜਾਵੇਗਾ | ਕਿਸਾਨ ਜਥੇਬੰਦੀਆਂ ਦੀ ਹਰ ਗੱਲ ਮੰਨਣ ਨੂੰ ਤਿਆਰ ਹੈ ਅਕਾਲੀ ਦਲ | ਪ੍ਰੰਤੂ ਉਹ ਇਹ ਜ਼ਰੂਰ ਕਹਿਣਗੇ ਕਿ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ