ਭਾਰਤ ਦੇ ਹੇਮੰਤ ਧਨਜੀ ਆਸਟ੍ਰੇਲੀਆ ਸੁਪਰੀਮ ਕੋਰਟ ਦੇ ਜੱਜ ਬਣੇ 
Published : Sep 10, 2021, 6:43 am IST
Updated : Sep 10, 2021, 6:43 am IST
SHARE ARTICLE
image
image

ਭਾਰਤ ਦੇ ਹੇਮੰਤ ਧਨਜੀ ਆਸਟ੍ਰੇਲੀਆ ਸੁਪਰੀਮ ਕੋਰਟ ਦੇ ਜੱਜ ਬਣੇ 


ਸਿਡਨੀ, 9 ਸਤੰਬਰ : ਭਾਰਤ ਦੇ ਹੇਮੰਤ ਧਨਜੀ ਆਸਟ੍ਰੇਲੀਆ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਹੋਏ ਹਨ | ਸਿਡਨੀ ਬੈਰਿਸਟਰ ਹੇਮੰਤ ਧਨਜੀ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਊ.) ਦੇ ਸੁਪਰੀਮ ਕੋਰਟ ਵਿਚ ਜੱਜ ਦੀ ਭੂਮਿਕਾ ਨਿਭਾਉਣ ਵਾਲੇ ਭਾਰਤ ਦੇ ਪਹਿਲੇ ਆਸਟ੍ਰੇਲੀਆਈ ਬਣ ਗਏ ਹਨ |
ਹੇਮੰਤ ਨੂੰ  ਸਾਲ 1980 ਵਿਚ ਇਕ ਕਾਨੂੰਨੀ ਪ੍ਰੈਕਟੀਸਨਰ ਦੇ ਤੌਰ 'ਤੇ ਭਰਤੀ ਕਰਾਇਆ ਗਿਆ ਸੀ ਅਤੇ ਉਨ੍ਹਾਂ ਕੋਲ ਤਿੰਨ ਦਹਾਕਿਆਂ ਤੋਂ ਵੱਧ ਦਾ ਕਾਨੂੰਨੀ ਤਜਰਬਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਭਾਰਤ ਵਿਚ ਆਸਟ੍ਰੇਲੀਆਈ ਹਾਈ ਕਮਿਸ਼ਨ ਨੇ ਟਵੀਟ ਕਰਦਿਆਂ ਕਿਹਾ,''ਸਿਡਨੀ ਬੈਰਿਸਟਰ ਹੇਮੰਤ ਧਨਜੀ ਨਿਊ ਸਾਊਥ ਵੇਲਜ਼ ਸੁਪਰੀਮ ਕੋਰਟ ਦੇ ਜੱਜ ਨਿਯੁਕਤ ਹੋਣ ਵਾਲੇ ਭਾਰਤੀ ਮੂਲ ਦੇ ਪਹਿਲੇ ਆਸਟ੍ਰੇਲੀਆਈ ਬਣ ਗਏ ਹਨ | ਉਹ 1990 ਵਿਚ ਇਕ ਕਾਨੂੰਨੀ ਪ੍ਰੈਕਟੀਸ਼ਨਰ ਦੇ ਤੌਰ 'ਤੇ ਭਰਤੀ ਹੋਏ ਸਨ | ਹੇਮੰਤ ਕੋਲ ਤਿੰਨ ਦਹਾਕਿਆਂ ਤੋਂ ਵੱਧ ਦਾ ਕਾਨੂੰਨੀ ਤਜ਼ਰਬਾ ਵੀ ਹੈ |''     (ਏਜੰਸੀ)    
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement