
ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ।
ਚੰਡੀਗੜ੍ਹ: ਪੰਜਾਬ ਦੇ ਸ਼ਾਹੀ ਇਮਾਮ (Shahi Imam Punjab) ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਦਾ ਬੀਤੀ ਦੇਰ ਰਾਤ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ 63 ਵਰਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਇਕ ਧੀ ਤੇ ਦੋ ਪੁੱਤਰ ਛੱਡ ਗਏ ਹਨ।
Shahi Imam Punjab
ਹੋਰ ਪੜ੍ਹੋ: ਸੀਨੀਅਰ ਭਾਜਪਾ ਆਗੂ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼
ਉਹਨਾਂ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਨੂੰ ਇਕ ਅਧਿਆਤਮਿਕ ਸ਼ਖਸੀਅਤ ਦੱਸਿਆ ਜਿਨਾਂ ਨੇ ਹਮੇਸ਼ਾ ਹੀ ਲੋਕਾਂ ਦਰਮਿਆਨ ਪਿਆਰ, ਸ਼ਾਂਤੀ ਅਤੇ ਭਾਈਚਾਰੇ ਦੇ ਸੁਨੇਹੇ ਦਾ ਪ੍ਰਚਾਰ ਕੀਤਾ।
Captain Amarinder Singh
ਹੋਰ ਪੜ੍ਹੋ: ਕਰਨਾਲ: 3 ਦਿਨਾਂ ਬਾਅਦ ਸ਼ੁਰੂ ਹੋਈ ਇੰਟਰਨੈੱਟ ਸੇਵਾ, 60 ਕਰੋੜ ਦੇ ਕਾਰੋਬਾਰ ’ਤੇ ਪਿਆ ਪ੍ਰਭਾਵ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਾਹੀ ਇਮਾਮ ਵੱਲੋਂ ਲੋਕਾਈ ਦਰਮਿਆਨ ਭਾਈਚਾਰੇ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਪਾਇਆ ਗਿਆ ਯੋਗਦਾਨ ਸੂਬੇ ਭਰ ਵਿਚ ਸਭਨਾਂ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਧਾਰਮਿਕ ਹਲਕਿਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਵਿਚ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਨਾ ਮੁਸ਼ਕਿਲ ਹੈ।
Shahi Imam Punjab
ਹੋਰ ਪੜ੍ਹੋ: ਗਰਭਵਤੀ ਔਰਤ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਆਪਣੇ ਸ਼ੋਕ ਸੁਨੇਹੇ ਵਿਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।