ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 734.98 ਲੱਖ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਨਿੱਜਰ
Published : Sep 10, 2022, 5:40 pm IST
Updated : Sep 10, 2022, 5:40 pm IST
SHARE ARTICLE
Dr. Inderbir Singh Nijjar
Dr. Inderbir Singh Nijjar

ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸੂਬਾ ਸਰਕਾਰ ਵੱਲੋਂ 734.98 ਲੱਖ ਰੁਪਏ ਖਰਚੇ ਜਾਣਗੇ। ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵੱਖ-ਵੱਖ ਕੰਮਾਂ ਲਈ ਸੇਵਾਵਾਂ ਲਈਆਂ ਜਾਣਗੀਆਂ ਤਾਂ ਜੋ ਮਾਲੇਰਕੋਟਲਾ ਦੇ ਵਿਕਾਸ, ਸਫਾਈ ਅਤੇ ਰੱਖ-ਰਖਾਅ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਆਮ ਮੁਰੰਮਤ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਗਲੀਆਂ ਵਿੱਚ ਟਾਈਲਾਂ ਲਗਾਉਣ, ਇੰਟਰਲਾਕਿੰਗ ਅਤੇ ਮਿੱਟੀ ਭਰਨ ਦਾ ਕੰਮ ਕੀਤਾ ਜਾਵੇਗਾ।

ਇਸੇ ਤਰ੍ਹਾਂ ਸੱਤਾ ਚੌਕ ਤੋਂ ਕੇਲੋਂ ਗੇਟ ਮਲੇਰਕੋਟਲਾ ਤੱਕ ਦਾ ਸੁੰਦਰੀਕਰਨ, ਸੀਸੀ ਫਲੋਰਿੰਗ, ਸ਼ਹਿਰ ਵਿੱਚ ਵਾਟਰ ਸਪਲਾਈ ਲਾਈਨ ਦੀ ਮੁਰੰਮਤ ਅਤੇ ਰੱਖ-ਰਖਾਅ, ਟ੍ਰੀ ਗਾਰਡ ਲਗਾਉਣ ਦਾ ਕੰਮ ਵੀ ਨੇਪਰੇ ਚਾੜ੍ਹਿਆ ਜਾਵੇਗਾ। ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement