ਅਕਤੂਬਰ ਮਹੀਨੇ ਤੋਂ ਹਫ਼ਤੇ ਵਿਚ ਦੋ ਵਾਰ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗਾ ਏਅਰ ਇੰਡੀਆ ਦਾ ਜਹਾਜ਼
Published : Sep 10, 2022, 10:37 am IST
Updated : Sep 10, 2022, 10:38 am IST
SHARE ARTICLE
Air India Flight
Air India Flight

ਇਹ ਫਲਾਈਟ ਹਰ ਐਤਵਾਰ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਅਤੇ ਸੋਮਵਾਰ ਨੂੰ ਵੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗੀ।


ਚੰਡੀਗੜ੍ਹ: ਅੰਮ੍ਰਿਤਸਰ ਹਵਾਈ ਅੱਡੇ ਤੋਂ ਬਰਮਿੰਘਮ ਲਈ ਏਅਰ ਇੰਡੀਆ ਦੀਆਂ ਉਡਾਣਾਂ ਅਕਤੂਬਰ ਮਹੀਨੇ ਵਿਚ ਹਫ਼ਤੇ ਵਿਚ ਦੋ ਵਾਰ ਉਡਾਣ ਭਰਨਗੀਆਂ। ਹੁਣ ਤੱਕ ਇਹ ਫਲਾਈਟ ਹਫ਼ਤੇ ਵਿਚ ਇਕ ਵਾਰ ਉਡਾਣ ਭਰਦੀ ਸੀ। ਮੰਗ ਨੂੰ ਦੇਖਦੇ ਹੋਏ ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਦੀਆਂ ਜੇਬਾਂ ਨੂੰ ਵੀ ਕੁਝ ਰਾਹਤ ਮਿਲਣ ਵਾਲੀ ਹੈ।

ਏਅਰ ਇੰਡੀਆ ਦੀ ਵੈੱਬਸਾਈਟ ਮੁਤਾਬਕ ਅੰਮ੍ਰਿਤਸਰ-ਬਰਮਿੰਘਮ ਫਲਾਈਟ ਹਰ ਸ਼ੁੱਕਰਵਾਰ ਨੂੰ ਉਡਾਣ ਭਰਦੀ ਸੀ ਪਰ ਮੰਗ ਨੂੰ ਦੇਖਦੇ ਹੋਏ ਇਸ ਨੂੰ ਅਕਤੂਬਰ ਮਹੀਨੇ 'ਚ ਹਫਤੇ 'ਚ ਦੋ ਵਾਰ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫਲਾਈਟ ਹਰ ਐਤਵਾਰ ਨੂੰ ਬਰਮਿੰਘਮ ਤੋਂ ਅੰਮ੍ਰਿਤਸਰ ਅਤੇ ਸੋਮਵਾਰ ਨੂੰ ਵੀ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਉਡਾਣ ਭਰੇਗੀ।

ਜਦਕਿ ਅਕਤੂਬਰ ਮਹੀਨੇ ਲਈ ਬਰਮਿੰਘਮ ਤੋਂ ਅੰਮ੍ਰਿਤਸਰ ਲਈ ਇਹ ਫਲਾਈਟ ਹਰ ਸ਼ੁੱਕਰਵਾਰ ਅਤੇ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਇਹ ਫਲਾਈਟ ਹਰ ਸ਼ਨੀਵਾਰ ਨੂੰ ਉਡਾਣ ਭਰੇਗੀ। ਫਿਲਹਾਲ ਇਸ ਦੇ ਸਮੇਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਪਹਿਰ 12:45 'ਤੇ ਉਡਾਣ ਭਰੇਗੀ ਅਤੇ 9 ਘੰਟੇ 'ਚ ਬਰਮਿੰਘਮ ਪਹੁੰਚੇਗੀ। ਇਸ ਦੇ ਨਾਲ ਹੀ ਬਰਮਿੰਘਮ ਤੋਂ ਇਹ ਫਲਾਈਟ ਰਾਤ 8:30 ਵਜੇ ਟੇਕ ਆਫ ਕਰੇਗੀ ਅਤੇ 8:10 ਵਜੇ ਅੰਮ੍ਰਿਤਸਰ ਪਹੁੰਚੇਗੀ।

ਇਸ ਨਵੀਂ ਉਡਾਣ ਸ਼ੁਰੂ ਹੋਣ ਦਾ ਸਿੱਧਾ ਲਾਭ ਯਾਤਰੀਆਂ ਨੂੰ ਮਿਲਣ ਵਾਲਾ ਹੈ। ਸ਼ੁੱਕਰਵਾਰ ਨੂੰ ਉਡਾਣ ਭਰਨ ਵਾਲੀ ਫਲਾਈਟ ਲਈ ਯਾਤਰੀਆਂ ਨੂੰ ਇਕ ਤੋਂ ਡੇਢ ਲੱਖ ਰੁਪਏ ਦੇਣੇ ਪੈਂਦੇ ਸਨ ਪਰ ਅਕਤੂਬਰ ਮਹੀਨੇ 'ਚ ਸ਼ੁਰੂ ਹੋਣ ਵਾਲੀ ਫਲਾਈਟ ਲਈ ਹੁਣ ਯਾਤਰੀ 51 ਹਜ਼ਾਰ ਰੁਪਏ 'ਚ ਵੀ ਬੁਕਿੰਗ ਕਰਵਾ ਸਕਦੇ ਹਨ। ਫਿਲਹਾਲ ਏਅਰ ਇੰਡੀਆ ਇਸ ਫਲਾਈਟ ਦੀ ਬੁਕਿੰਗ ਸਿਰਫ ਅਕਤੂਬਰ ਮਹੀਨੇ ਲਈ ਕਰ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement