ASI ਨੇ ਲਾਈਵ ਹੋ ਕੇ ਖ਼ੁਦ ਨੂੰ ਮਾਰੀ ਗੋਲ਼ੀ, SHO 'ਤੇ ਲਗਾਏ ਇਲ਼ਜ਼ਾਮ 
Published : Sep 10, 2022, 1:04 pm IST
Updated : Sep 10, 2022, 2:46 pm IST
SHARE ARTICLE
  ASI shot himself, accused the SHO
ASI shot himself, accused the SHO

ਮੈਨੂੰ ਬਹੁਤ ਜ਼ਲੀਲ ਕੀਤਾ ਗਿਆ, ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ ਗਈਆਂ - ASI

 

ਹੁਸ਼ਿਆਰਪੁਰ  - ਹਰਿਆਣਾ ਵਿਚ ਤਾਇਨਾਤ ਥਾਣੇਦਾਰ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ ਉਸ ਨੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਵਾਲੇ ਪੁਲਿਸ ਅਧਿਕਾਰੀ ਦਾ ਨਾਮ ਵੀ ਲਿਆ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮ ਨੇ ਸੁਸਾਈਡ ਨੋਟ ਵੀ ਲਿਖਿਆ ਹੈ।

ਖੁਦਕੁਸ਼ੀ ਕਰਨ ਤੋਂ ਪਹਿਲਾਂ ਬਣਾਈ ਵੀਡੀਓ ਵਿਚ ਸਤੀਸ਼ ਕੁਮਾਰ ਨੇ ਕਿਹਾ ਕਿ 8 ਸਤੰਬਰ ਨੂੰ ਮੈਂ ਥਾਣਾ ਹਰਿਆਣਾ ਵਿਖੇ ਬਤੌਰ ਡਿਊਟੀ ਅਫ਼ਸਰ ਵਜੋਂ ਮੌਜੂਦ ਸੀ ਤਾਂ ਰਾਤ 2 ਵਜੇ ਓਂਕਾਰ ਸਿੰਘ ਐੱਸ. ਐੱਚ. ਓ. ਟਾਂਡਾ ਚੈਕਿੰਗ ਲਈ ਆਏ ਸਨ। ਉਨ੍ਹਾਂ ਨੇ ਮੈਨੂੰ ਬੁਲਾਇਆ ਅਤੇ ਮੈਂ 10 ਮਿੰਟ ਤੱਕ ਉਨ੍ਹਾਂ ਦੇ ਕੋਲ ਗਿਆ। ਉਨ੍ਹਾਂ ਨੇ ਮੈਨੂੰ ਪੁੱਛਿਆ ਕਿ ਸਵੇਰੇ ਹਾਈਕੋਰਟ ਮੈਟਰ ਕਿੰਨੇ ਲੱਗੇ ਹਨ ਅਤੇ ਮੈਂ ਉਹਨਾਂ ਨੂੰ ਦੱਸਿਆ ਕਿ ਹਾਈਕੋਰਟ ਵਿਚ ਇਕ ਹੀ ਮੈਟਰ ਲੱਗਾ ਹੈ। ਉਨ੍ਹਾਂ ਕਿਹਾ ਕਿ ਮੇਰੇ ਕੋਲੋਂ ਹੋਰ ਵੀ ਸਵਾਲ ਪੁੱਛੇ ਗਏ ਜੋ ਮੇਰੀ ਡਿਊਟੀ ਨਾਲ ਸਬੰਧਤ ਨਹੀਂ ਸਨ।

ਇਸ ਦੌਰਾਨ ਮੈਨੂੰ ਬਹੁਤ ਜ਼ਲੀਲ ਕੀਤਾ ਗਿਆ, ਮੈਨੂੰ ਮਾਂ-ਭੈਣ ਦੀਆਂ ਗਾਲ੍ਹਾਂ ਵੀ ਕੱਢੀਆਂ ਗਈਆਂ। ਮੈਂ ਉਨ੍ਹਾਂ ਨੂੰ ਆਖਿਆ ਕਿ ਜ਼ਲੀਲ ਕਰਨ ਨਾਲੋਂ ਚੰਗਾ ਹੈ ਕਿ ਮੈਨੂੰ ਗੋਲ਼ੀ ਹੀ ਮਾਰ ਦਿਓ। ਉਹ ਜਾਂਦੇ ਸਮੇਂ ਮੇਰੇ ਖ਼ਿਲਾਫ਼ ਰੋਜ਼ਨਾਮਚੇ ਵਿਚ ਰਿਪੋਰਟ ਵੀ ਲਿਖਵਾ ਗਏ। ਇਸ ਸਬੰਧੀ ਮੈਂ ਆਪਣੇ ਐੱਸ. ਐੱਚ. ਓ. ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਵੀ ਇਹੀ ਕਿਹਾ ਕਿ ਐੱਸ. ਐੱਚ. ਓ. ਟਾਂਡਾ ਓਂਕਾਰ ਸਿੰਘ ਨੇ ਬੇਹੱਦ ਮਾੜਾ ਕੀਤਾ ਹੈ। 

ਭਾਵੁਕ ਹੋ ਕੇ ਸਤੀਸ਼ ਕੁਮਾਰ ਨੇ ਵੀਡੀਓ ਵਿਚ ਅੱਗੇ ਦੱਸਿਆ ਕਿ ਓਂਕਾਰ ਸਿੰਘ ਅਪਣੇ ਤੋਂ ਛੋਟੇ ਮੁਲਾਜ਼ਮਾਂ ਨਾਲ ਬੇਹੱਦ ਹੀ ਮਾੜਾ ਸਲੂਕ ਕਰਦਾ ਹੈ। ਓਂਕਾਰ ਸਿੰਘ 'ਤੇ ਗੰਭੀਰ ਇਲਜ਼ਾਮ ਲਗਾ ਕੇ ਸਤੀਸ਼ ਕੁਮਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਇੰਸਪੈਕਟਰ ਓਂਕਾਰ ਸਿੰਘ ਟਾਂਡਾ ਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement