CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਪੰਜਾਬ ਆਉਣ ਦਾ ਦਿੱਤਾ ਸੱਦਾ
Published : Sep 10, 2022, 3:38 pm IST
Updated : Sep 10, 2022, 6:52 pm IST
SHARE ARTICLE
CM Bhagwant Mann met President Draupadi Murmu
CM Bhagwant Mann met President Draupadi Murmu

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ

 

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੂੰ ਸੂਬੇ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਆਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ੍ਰੀਮਤੀ ਮੁਰਮੂ ਨੂੰ ਦੱਸਿਆ ਕਿ ਪੰਜਾਬ ਸੱਭਿਅਤਾ ਦਾ ਪੰਘੂੜਾ ਹੋਣ ਦੇ ਨਾਲ ਨਾਲ ਇਸਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸਦਾ ਅਹਿਸਾਸ ਇਸ ਪਵਿੱਤਰ ਧਰਤੀ ਦੇ ਦਰਸ਼ਨ ਕਰਕੇ ਹੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਇਸਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਦੇਖਣ ਲਈ ਲਾਜ਼ਮੀ ਤੌਰ 'ਤੇ ਸੂਬੇ ਦਾ ਦੌਰਾ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ 'ਤੇ ਦੇਸ਼ ਦੇ ਰਾਸ਼ਟਰਪਤੀ ਦਾ ਸਮੁੱਚੇ ਸੂਬਾ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਜਰਮਨੀ ਦੌਰਾ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਵੇਗਾ।
ਭਗਵੰਤ ਮਾਨ ਨੇ ਕਿਹਾ ਕਿ ਬਰਲਿਨ, ਮਿਊਨਿਖ ਅਤੇ ਫਰੈਂਕਫਰਟ ਦੇ ਦੌਰੇ ਦੌਰਾਨ ਉਹ ਨਿਰਮਾਣ, ਸੈਰ-ਸਪਾਟਾ, ਫਾਰਮਾਸਿਊਟੀਕਲ ਅਤੇ ਹੋਰ ਖੇਤਰ ਦੀਆਂ ਮੋਹਰੀ ਕੰਪਨੀਆਂ ਨਾਲ ਮੁਲਾਕਾਤ ਕਰਨਗੇ ਜੋ ਪੰਜਾਬ ਵਿੱਚ ਨਿਵੇਸ਼ ਕਰਨ ਦੀ ਇੱਛੁਕ ਹਨ।

ਉਨ੍ਹਾਂ ਕਿਹਾ ਕਿ ਸਮੁੱਚੇ ਯਤਨਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦੇਸ਼ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰੇ। ਮੁੱਖ ਮੰਤਰੀ ਨੇ ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਹੈ ਜਿਸ ਕਾਰਨ ਨਿਵੇਸ਼ਕ ਸੂਬੇ ਵਿੱਚ ਆਉਣ ਅਤੇ ਇੱਥੇ ਆਪਣਾ ਕਾਰੋਬਾਰ ਵਧਾਉਣ ਵਿੱਚ ਦਿਲਚਸਪੀ ਵਿਖਾ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement