ਸਿੱਧੂ ਮੂਸੇਵਾਲਾ ਦਾ 6ਵਾਂ ਕਾਤਲ ਦੀਪਕ ਮੁੰਡੀ ਗ੍ਰਿਫ਼ਤਾਰ
Published : Sep 10, 2022, 5:51 pm IST
Updated : Sep 10, 2022, 6:51 pm IST
SHARE ARTICLE
 Deepak Mundi, the 6th killer of Sidhu Moosewala, arrested
Deepak Mundi, the 6th killer of Sidhu Moosewala, arrested

ਦੀਪਕ ਮੁੰਡੀ ਦੇ ਨਾਲ ਉਸ ਦੇ 2 ਹੋਰ ਸਾਥੀ ਵੀ ਫੜੇ ਗਏ ਹਨ।

ਮਾਨਸਾ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੀਪਕ ਮੁੰਡੀ ਦੇ ਨਾਲ-ਨਾਲ ਉਸ ਦੇ ਦੋ ਸਾਥੀ ਕਪਿਲ ਪੰਡਿਤ, ਰਜਿੰਦਰ ਜੋਕਰ ਵੀ ਫੜੇ ਗਏ ਹਨ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾ ਆਧਾਰਿਤ ਅਪਰੇਸ਼ਨ ਵਿਚ ਇਹ ਸਫ਼ਲਤਾ ਹਾਸਲ ਕੀਤੀ ਗਈ ਹੈ। ਦੀਪਕ ਮੁੰਡੀ ਬਲੈਰੋ ਮੋਡਿਊਲ ਦਾ ਸ਼ੂਟਰ ਵੀ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ਵਿਚ ਮਦਦ ਕੀਤੀ ਸੀ।
ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬਲੈਰੋ ਮੋਡਿਊਲ 'ਚ ਆਏ ਸਨ। ਇਨ੍ਹਾਂ 'ਚੋਂ ਬਲੈਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ।

ਦੂਜੇ ਪਾਸੇ, ਕੋਰੋਲਾ ਮੋਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿਚ ਇੱਕ ਮੁਕਾਬਲੇ ਵਿਚ ਮਾਰ ਦਿੱਤਾ ਸੀ। ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਲਾਰੈਂਸ ਗੈਂਗ ਨੇ ਰਚੀ ਸੀ। ਜਿਸ ਨੂੰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਅੰਜਾਮ ਦਿੱਤਾ ਸੀ। ਲਾਰੈਂਸ ਦਾ ਭਰਾ ਅਨਮੋਲ ਅਤੇ ਭਤੀਜਾ ਸਚਿਨ ਥਾਪਨ ਵੀ ਗੋਲਡੀ ਨਾਲ ਸਰਗਰਮ ਸਨ। ਸਚਿਨ ਥਾਪਨ ਨੂੰ ਅਜ਼ਰਬਾਈਜਾਨ ਅਤੇ ਅਨਮੋਲ ਨੂੰ ਕੀਨੀਆ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਦੋਵਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement