
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦਾ ਨਿੱਜੀ ਸਹਾਇਕ ਸੀ
ਰਾਜਾਸਾਂਸੀ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਮੋਟਰਸਾਈਕਲ 'ਤੇ ਆ ਰਿਹਾ ਸੀ ਕਿ ਅਚਾਨਕ ਪੈਦਲ ਜਾ ਰਹੇ ਇਕ ਵਿਅਕਤੀ ਵਿਚ ਨੌਜਵਾਨ ਅਜੇਪਾਲ ਦਾ ਮੋਟਰਸਾਈਕਲ ਵੱਜਿਆ ਤੇ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਜਿਸ ਕਰ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੋਟਰਸਾਈਕਲ ਸਵਾਰ ਅਪਣੇ ਘਰ ਰਾਜਾਸਾਂਸੀ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਚੇਅਰਮੈਨ ਪਨਗਰੇਨ ਦਾ ਨਿੱਜੀ ਸਹਾਇਕ ਸੀ। ਮ੍ਰਿਤਕ ਨੌਜਵਾਨ ਬਲਦੇਵ ਸਿੰਘ ਦੇ ਪੀਏ ਵਜੋਂ ਸੇਵਾਵਾਂ ਨਿਭਾ ਰਿਹਾ ਸੀ।