
ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਕਰਵਾਇਆ ਗਿਆ ਸੀ ਭਰਤੀ
ਫਰੀਦਕੋਟ: ਫਰੀਦਕੋਟ 'ਚ ਬਹੁਚਿਤ ਬਾਬਾ ਦਿਆਲ ਦਾਸ ਕਤਲ ਕਾਂਡ ਦੇ ਮੁੱਖ ਦੋਸ਼ੀ ਬਾਬਾ ਜਰਨੈਲ ਦਾਸ ਦੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਮੌਤ ਹੋ ਗਈ ਹੈ। ਤਬੀਅਤ ਖ਼ਰਾਬ ਹੋਣ ਤੋਂ ਬਾਅਦ ਉਸ ਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਸੋਮਵਾਰ ਨੂੰ ਮੈਡੀਕਲ ਕਾਲਜ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ਚਲਾਇਆ 'ਓਪੀਐਸ ਸੀਲ-4
ਜ਼ਿਕਰਯੋਗੈ ਹੈ ਕਿ ਤਿੰਨ ਸਤੰਬਰ ਨੂੰ ਫਰੀਦਕੋਟ ਪੁਲਿਸ ਵੱਲੋਂ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਹੋਏ ਬਾਬਾ ਦਿਆਲ ਦਾਸ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੋਗਾ ਦੇ ਪਿੰਡ ਕਪੂਰੇ ਦੀ ਗਊਸ਼ਾਲਾ ਦੇ ਮੁਖੀ ਜਰਨੈਲ ਦਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਗਲੀ ਕਾਰਵਾਈ ਲਈ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਹਵਾਲੇ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: 2 ਹਜ਼ਾਰ ਪਿੱਛੇ ਕੇਸਾਂ ਤੋਂ ਫੜ ਕੇ ਕੁੱਟਿਆ ਸਿੱਖ ਨੌਜਵਾਨ, ਮੌਕੇ ’ਤੇ ਤਸਵੀਰਾਂ ਆਈਆਂ ਸਾਹਮਣੇ
ਦੱਸ ਦੇਈਏ ਕਿ 7 ਨਵੰਬਰ 2019 ਨੂੰ ਕੋਟਸੁਖੀਆ ਸਥਿਤ ਬਾਬਾ ਹਰਕਾ ਦਾਸ ਡੇਰੇ ਦੇ ਮੁਖੀ ਬਾਬਾ ਦਿਆਲ ਦਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕਾਂਡ ਵਿੱਚ ਜਰਨੈਲ ਦਾਸ ਨੂੰ ਪੁਲਿਸ ਨੇ ਮੁੱਖ ਮੁਲਜ਼ਮ ਬਣਾਇਆ ਸੀ। ਇਸ ਮਾਮਲੇ ਵਿੱਚ ਡੀਆਈਜੀ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਪਰ ਐਸਆਈਟੀ ਮੁਖੀ ਯਾਨੀ ਡੀਆਈਜੀ ਸੁਰਜੀਤ ਸਿੰਘ ਉੱਤੇ ਦੋਸ਼ ਸੀ ਕਿ ਜਰਨੈਲ ਦਾਸ ਨੇ ਉਨ੍ਹਾਂ ਨੂੰ ਇੱਕ ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਸੀ।