PSPCL ਵੱਲੋਂ 9 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ ਬਿਜਲੀ ਦੀ ਸਪਲਾਈ- ਹਰਭਜਨ ਸਿੰਘ ਈ.ਟੀ.ਓ

By : GAGANDEEP

Published : Sep 10, 2023, 5:08 pm IST
Updated : Sep 10, 2023, 5:08 pm IST
SHARE ARTICLE
photo
photo

ਅਗਸਤ ਤੇ ਸਤੰਬਰ ਵਿੱਚ ਘੱਟ ਮੀਂਹ ਕਾਰਨ ਬਿਜਲੀ ਦੀ ਮੰਗ ਵਿੱਚ ਹੋਇਆ ਵਾਧਾ

 

ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ 09 ਸਤੰਬਰ ਨੂੰ ਰਿਕਾਰਡ 3427 ਲੱਖ ਯੂਨਿਟ (ਐਲ.ਯੂ) ਬਿਜਲੀ ਸਪਲਾਈ ਕੀਤੀ ਜਦੋਂਕਿ ਪੂਰਾ ਦਿਨ ਬਿਜਲੀ ਦੀ ਮੰਗ ਲਗਭਗ 14,400 ਮੈਗਾਵਾਟ ਰਹੀ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਾਲ ਮੌਨਸੂਨ ਤੋਂ ਪਹਿਲਾਂ 23 ਜੂਨ ਨੂੰ ਸਭ ਤੋਂ ਵੱਧ ਬਿਜਲੀ ਸਪਲਾਈ 3425 ਲੱਖ ਯੂਨਿਟ ਰਹੀ ਸੀ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ 63 ਫੀਸਦੀ ਘੱਟ ਬਾਰਿਸ਼ ਅਤੇ ਸਤੰਬਰ ਮਹੀਨੇ ਵਿੱਚ ਹੁਣ ਤੱਕ ਨਾਮਾਤਰ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਖੇਤੀਬਾੜੀ, ਘਰੇਲੂ ਅਤੇ ਵਪਾਰਕ ਵਰਗਾਂ ਦੇ ਖਪਤਕਾਰਾਂ ਦੇ ਮਾਮਲੇ ਵਿੱਚ ਖਾਸ ਕਰਕੇ ਕਾਫੀ ਵੱਧ ਗਈ ਹੈ।

ਉਨ੍ਹਾਂ ਇਹ ਕਹਿੰਦਿਆਂ ਕਿ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਢੁਕਵੇਂ ਪ੍ਰਬੰਧਾਂ ਕਾਰਨ ਪੰਜਾਬ ਵਿੱਚ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ ਨੂੰ ਬਿਨਾਂ ਕਿਸੇ ਕਟੌਤੀ ਦੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਇਸ ਗੱਲ ਤੇ ਜੋਰ ਦਿੱਤਾ ਕਿ ਝੋਨੇ ਦੀ ਫਸਲ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਖੇਤਰ ਨੂੰ ਨਿਯਮਤ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਸਾਲ 2023 ਦੇ ਬਿਜਲੀ ਖਪਤ ਦੇ ਅੰਕੜਿਆਂ ਦੀ ਸਾਲ 2022 ਨਾਲ ਤੁਲਨਾ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਵਿੱਚ ਗਰਮੀ ਅਤੇ ਹੁੰਮਸ ਕਾਰਨ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਬਿਜਲੀ ਦੀ ਖਪਤ 8 ਫੀਸਦੀ ਤੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੱਧ ਤੋਂ ਵੱਧ ਮੰਗ 14,500 ਮੈਗਾਵਾਟ ਤੋਂ 15,000 ਮੈਗਾਵਾਟ ਦੀ ਰਿਕਾਰਡ ਰੇਂਜ ਵਿੱਚ ਰਹੀ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਖਪਤਕਾਰਾਂ ਖਾਸ ਕਰਕੇ ਕਿਸਾਨਾਂ ਦੀ ਲੋੜ ਅਨੁਸਾਰ ਬਿਜਲੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਿੱਟੇ ਨੂੰ ਲੈ ਕੇ Akali ਅਤੇ AAP ਵਾਲੇ ਹੋ ਗਏ ਹੱਥੋਪਾਈ, ਪੱਤਰਕਾਰ ਨੇ ਮਸ੍ਹਾਂ ਖਿੱਚ -ਖਿੱਚ ਕੀਤੇ ਪਾਸੇ- Sidhi Gall

15 May 2024 10:37 AM

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM
Advertisement