
ਪੈਸਿਆਂ ਦੇ ਲੈਣ ਦੇਣ ਕਰਕੇ ਕੀਤੀ ਕੁੱਟਮਾਰ
ਲੁਧਿਆਣਾ ਦੇ ਪਿੰਡ ਤਲਵੰਡੀ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਨੌਜਵਾਨ ਨੂੰ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਪਿੰਡ ਦੇ ਕੁਝ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਹਮਲਾਵਰਾਂ ਤੋਂ ਬਚਾਇਆ ਗਿਆ। ਬਾਅਦ 'ਚ ਜ਼ਖਮੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਲੜਾਈ ਵਿੱਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁਖੀ ਸੁਰਜੀਤ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਨੇ ਆਪਣੀ ਮਾਂ ਅਤੇ ਪਤਨੀ ਨਾਲ ਮਿਲ ਕੇ ਉਸ ’ਤੇ ਹਮਲਾ ਕਰ ਦਿਤਾ ਅਤੇ ਉਸ ਦੇ ਬੁੱਲ੍ਹ ਪਾੜ ਦਿੱਤੇ। ਇਸ ਕਾਰਨ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ। ਦੂਜੀ ਧਿਰ ਦੇ ਸੁਰਜੀਤ ਸਿੰਘ ਨੇ ਦੱਸਿਆ ਕਿ ਜੋਗਰਾਜ ਸਿੰਘ ਨੇ ਕਰੀਬ 8 ਮਹੀਨੇ ਪਹਿਲਾਂ ਉਸ ਤੋਂ 2 ਹਜ਼ਾਰ ਰੁਪਏ ਉਧਾਰ ਲਏ ਸਨ। ਉਹ ਕਾਫੀ ਸਮੇਂ ਤੋਂ ਆਪਣੇ ਪੈਸੇ ਨਹੀਂ ਦੇ ਰਿਹਾ ਸੀ। ਦੋ ਦਿਨ ਪਹਿਲਾਂ ਉਹ ਆਪਣੇ ਗੁਆਂਢੀ ਮੁਲਖ ਰਾਜ ਦੇ ਘਰ ਜਾ ਰਿਹਾ ਸੀ। ਰਸਤੇ ਵਿੱਚ ਉਹ ਜੋਗਰਾਜ ਸਿੰਘ ਨੂੰ ਮਿਲਿਆ। ਉਸ ਨੇ ਉਸ ਨੂੰ ਉਧਾਰ ਲਏ ਪੈਸੇ ਵਾਪਸ ਕਰਨ ਲਈ ਕਿਹਾ। ਜਿਸ 'ਤੇ ਜੋਗਰਾਜ ਨੇ ਕਿਹਾ ਕਿ ਉਸ ਨੇ ਉਨ੍ਹਾਂ ਦੇ ਘਰ ਕੰਮ ਕੀਤਾ ਸੀ, 500 ਰੁਪਏ ਉਸ ਤੋਂ ਕੱਟ ਲੈਣ, ਪਰ ਬਾਕੀ ਪੈਸੇ ਉਹ ਹਜੇ ਨਹੀਂ ਦੇਵੇਗਾ।
ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਸ ਦੀ ਗਲੀ ਵਿੱਚ ਜੋਗਰਾਜ ਸਿੰਘ ਨਾਲ ਬਹਿਸ ਹੋ ਗਈ। ਜੋਗਰਾਜ ਦੀ ਮਾਂ ਅਤੇ ਪਤਨੀ ਵੀ ਮੌਕੇ 'ਤੇ ਪਹੁੰਚ ਗਏ। ਤਿੰਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੇ ਬੁੱਲ੍ਹ ਪਾੜ ਦਿੱਤੇ। ਜਿਸ ਤੋਂ ਬਾਅਦ ਹੀ ਉਸ ਨੇ ਆਪਣੇ ਬਚਾਅ ਲਈ ਜੋਗਰਾਜ 'ਤੇ ਹਮਲਾ ਕਰ ਦਿੱਤਾ। ਥਾਣਾ ਲਾਡੋਵਾਲ ਦੀ ਐਸਐਚਓ ਰੂਪਦੀਪ ਕੌਰ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਨੇ ਇੱਕ ਦੂਜੇ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।