
ਦਿਲਸ਼ੇਰ ਸਿੰਘ ਪੁੱਤਰ ਹੀਰਾ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਜੰਡਿਆਲਾ ਗੁਰੂ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪਿੰਡ ਨਿਜ਼ਾਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮੌਜੂਦਾ ਸਰਪੰਚ ਕਰਮਜੀਤ ਕੌਰ ਦੇ ਨੌਜਵਾਨ ਪੁੱਤ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਦਿਲਸ਼ੇਰ ਸਿੰਘ ਪੁੱਤਰ ਹੀਰਾ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।