Punjab News : ਆਮ ਆਦਮੀ ਕਲੀਨਿਕਾਂ 'ਚ ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ : ਡਾ: ਬਲਬੀਰ ਸਿੰਘ
Published : Sep 10, 2024, 8:25 pm IST
Updated : Sep 10, 2024, 8:25 pm IST
SHARE ARTICLE
 Dr. Balbir Singh
Dr. Balbir Singh

ਓ.ਪੀ.ਡੀ. ਸੇਵਾਵਾਂ ਲੈਣ ਵਾਲਿਆਂ ’ਚ ਔਰਤਾਂ ਦੀ 55 ਫੀਸਦ ਆਮਦ, ਲਿੰਗ-ਨਿਰਪੱਖ ਸਿਹਤ ਸਹੂਲਤਾਂ ਦਾ ਸੰਕੇਤ: ਸਿਹਤ ਮੰਤਰੀ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ, ਕਿਉਂਕਿ ਮਹਿਜ਼ ਦੋ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓ.ਪੀ.ਡੀ.) ’ਚ ਮਰੀਜ਼ਾਂ ਦੀ ਆਮਦ ਹੁਣ ਦੋ ਕਰੋੜ ਦਾ ਅੰਕੜਾ ਪਾਰ ਕਰ ਗਈ ਹੈ।  

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 2 ਕਰੋੜ ਤੋਂ ਵੱਧ ਮਰੀਜ਼ਾਂ ਨੇ 842 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ’ਚ ਮੌਜੂਦ ਕੁੱਲ 842 ਆਮ ਆਦਮੀ ਕਲੀਨਿਕ ਚੋਂ 312 ਸ਼ਹਿਰੀ ਖੇਤਰਾਂ ਵਿੱਚ ਅਤੇ 530 ਦਿਹਾਤੀ ਖੇਤਰਾਂ ਵਿੱਚ ਕਾਰਜਸ਼ੀਲ ਹਨ, ਜਿੱਥੇ ਮੁਫਤ ਇਲਾਜ ਤੋਂ ਇਲਾਵਾ 80 ਕਿਸਮਾਂ ਦੀਆਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ 38 ਕਿਸਮਾਂ ਦੀ ਮੁਫਤ ਤਸਖ਼ੀਸੀ ਜਾਂਚ (ਡਾਇਗਨੌਸਟਿਕ ਟੈਸਟ) ਦੀ ਸਹੂਲਤ ਦਿੱਤੀ ਜਾਂਦੀ ਹੈ ।

ਡਾ. ਬਲਬੀਰ ਸਿੰਘ ਨੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦੀ ਆਮਦ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਲੀਨਿਕ ਰੋਜ਼ਾਨਾ ਲਗਭਗ 58,900 ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ ,ਜਿਸਦਾ ਮਤਲਬ ਹੈ ਕਿ ਔਸਤਨ, ਹਰੇਕ ਕਲੀਨਿਕ ਵਿੱਚ ਰੋਜ਼ਾਨਾ 70 ਮਰੀਜ਼ ਆਉਂਦੇ ਹਨ। ਇਹ ਅੰਕੜਾ ਬੜਾ ਮਹੱਤਵਪੂਰਨ ਹੈ ਕਿਉਂਕਿ ਇਹ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਕਲੀਨਿਕਾਂ ਦੀ ਕੁਸ਼ਲਤਾ ਅਤੇ ਸੁਚੱਜੇ ਪ੍ਰਬੰਧਨ ਨੂੰ ਦਰਸਾਉਂਦਾ ਹੈ।

ਸਿਹਤ ਮੰਤਰੀ ਨੇ ਕਿਹਾ, “ਕਲੀਨਿਕਾਂ ਵਿੱਚ ਆਉਣ ਵਾਲੇ 2 ਕਰੋੜ ਲੋਕਾਂ ਵਿੱਚੋਂ 90 ਲੱਖ ਦੀ ਆਮਦ ਨਵੀਂ ਤੇ ਪਲੇਠੀ ਹੈ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ, ਜਦੋਂ ਕਿ 1.10 ਕਰੋੜ ਲੋਕਾਂ ਨੇ ਰੀਵਿਜ਼ਟ (ਦੁਬਾਰਾ ਪਹੁੰਚ) ਕੀਤੀਆਂ ਹਨ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਸਦਕਾ ਸੂਬੇ ਦੇ ਲੋਕਾਂ ਲਈ ਵਿੱਤ ਤੋਂ ਬਾਹਰ ਦੇ ਸਿਹਤ ਸੰਭਾਲ ਖਰਚਿਆਂ ਨੂੰ 1030 ਕਰੋੜ ਰੁਪਏ ਦੀ ਵੱਡੀ ਰਾਸ਼ੀ ਤੱਕ ਘਟਾਉਣ ਵਿੱਚ ਸਫ਼ਲਤਾ ਹਾਸਲ ਹੋਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਓ.ਪੀ.ਡੀ. ਦੀਆਂ 55 ਫੀਸਦ ਫੇਰੀਆਂ ਔਰਤਾਂ ਦੀਆਂ ਹਨ, ਜੋ ਕਿ ਲਿੰਗ-ਨਿਰਪੱਖ ਸਿਹਤ ਸੰਭਾਲ ਵੱਲ ਇੱਕ ਮਹੱਤਵਪੂਰਨ ਤਬਦੀਲੀ ਨੂੰ ਦਰਸਾਉਂਦਾ ਹੈ। ਇਹ ਕਲੀਨਿਕ ਬੜੀ ਸਰਗਰਮੀ ਨਾਲ ਰਵਾਇਤੀ ਅੜਿੱਕਿਆਂ ਨੂੰ ਉਲੰਘਦਿਆਂ ਸਭ ਲਈ ਬਰਾਬਰ ਪਹੁੰਚ ਨੂੰ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ, 11.20 ਫੀਸਦ ਫੇਰੀਆਂ ਬੱਚਿਆਂ ਅਤੇ ਕਿਸ਼ੋਰਾਂ (0-12 ਉਮਰ ਵਰਗ) ਦੀਆਂ  ਹਨ, ਜਦੋਂ ਕਿ ਮਹੱਤਵਪੂਰਨ 68.86 ਫੀਸਦ ਬਾਲਗਾਂ (13-60 ਉਮਰ ਵਰਗ) ਦੀਆਂ  ਹਨ। ਇਸ ਤੋਂ ਇਲਾਵਾ, 19.94 ਫੀਸਦ ਸਿਹਤ ਸਬੰਧੀ ਫੇਰੀਆਂ ਸੀਨੀਅਰ ਨਾਗਰਿਕਾਂ (60 ਤੋਂ ਵੱਧ) ਵੱਲੋਂ ਕੀਤੀਆਂ ਜਾਂਦੀਆਂ ਹਨ। ਇਹ ਉਮਰ ਵੰਨ-ਸੁਵੰਨਤਾ , ਹਰ ਉਮਰ ਦੀ ਆਬਾਦੀ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਆਮ ਆਦਮੀ ਕਲੀਨਿਕ ਦੇ ਸਮਰਪਣ ਤੇ ਕੁਸ਼ਲਤਾ ਨੂੰ ਦਰਸਾਉਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement