Mohali News : ਕੇਂਦਰ ਸਰਕਾਰ ਪੰਜਾਬ ਵਿੱਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ -ਹਰਚੰਦ ਬਰਸਟ

By : BALJINDERK

Published : Sep 10, 2024, 5:06 pm IST
Updated : Sep 10, 2024, 5:17 pm IST
SHARE ARTICLE
 Harchand Burst
Harchand Burst

Mohali News : ਲਿਫਟਿੰਗ ਨਾ ਹੋਣ ਕਰਕੇ ਆਗਾਮੀ ਸਾਉਣੀ ਸੀਜਨ ਵਿਚ ਫ਼ਸਲ ਭੰਡਾਰਨ ਲਈ ਜਗ੍ਹਾ ਦੀ ਹੋ ਸਕਦੀ ਹੈ ਘਾਟ

Mohali News : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਕਿ ਕਿਸਾਨ ਪੱਖੀ ਹੈ, ਵੱਲੋਂ ਜਿੱਥੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਉੱਤੇ ਉਨ੍ਹਾਂ ਦੇ ਨਾਲ ਸਲਾਹ ਮਸ਼ਵਰੇ ਕਰਨ ਤੋਂ ਬਾਅਦ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਕਿਸਾਨਾਂ ਨੂੰ ਅਣਦੇਖਾ ਕਰਕੇ ਆਪਣੀ ਗੱਲ ਉੱਪਰ ਰੱਖੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਸਹੀ ਢੰਗ ਨਾਲ ਲਿਫਟਿੰਗ ਨਹੀਂ ਕਰਵਾਈ ਜਾ ਰਹੀ ਹੈ। ਜਿਸ ਕਰਕੇ ਪੰਜਾਬ ਵਿੱਚ ਫਸਲ ਭੰਡਾਰਨ ਦੀ ਨਵੀਂ ਸਮੱਸਿਆ ਖੜੀ ਹੋ ਗਈ ਹੈ। ਜਦਕਿ ਸਾਉਣੀ ਸੀਜਨ ਸ਼ੁਰੂ ਹੋਣ ਵਾਲਾ ਹੈ। ਜਿਸਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ, ਰਾਇਸ ਮਿੱਲਰਾਂ ਸਮੇਤ ਸਾਰਿਆਂ ਤੇ ਪਵੇਗਾ।

ਇਹ ਵੀ ਪੜੋ : Punjab and Haryana High Court : ਫਰਜ਼ੀ ਵਿਆਹ ਦੀ ਆੜ ’ਚ ਧਰਮ ਪਰਿਵਰਤਨ ਦਾ ਸ਼ੱਕ, ਹਾਈ ਕੋਰਟ ਨੇ CBI ਨੂੰ ਜਾਂਚ ਸੌਂਪੀ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਕਰਕੇ ਜਗ੍ਹਾ ਦੀ ਭਾਰੀ ਘਾਟ ਹੈ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਚੌਲਾਂ ਦੀ ਚੁਕਾਈ ਵਿੱਚ ਕਮੀ ਆਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਸ. ਬਰਸਟ ਨੇ ਦੱਸਿਆ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਜਦਕਿ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਬਹੁਤ ਲੋੜ ਹੈ।

ਇਹ ਵੀ ਪੜੋ : ਕੇਂਦਰ ਸਰਕਾਰ ਪੰਜਾਬ ਵਿੱਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ – ਹਰਚੰਦ ਬਰਸਟ

ਝੋਨੇ ਦੇ ਆਗਾਮੀ ਸੀਜਨ ਦੌਰਾਨ ਮੰਡੀਆਂ ਵਿੱਚ ਬੰਪਰ ਫ਼ਸਲ ਆਉਣ ਦੀ ਸੰਭਾਵਨਾ ਹੈ, ਜਦਕਿ ਪਿਛਲੇ ਸੀਜਨ 2023-24 ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਕਰੀਬ 186.57 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਜਲਦ ਤੋਂ ਜਲਦ ਹੱਲ ਕਰਨ ‘ਤੇ ਜ਼ੋਰ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਰਾਈਸ मਮਿੱਲਰਾ ਵਿੱਚ ਥਾਂ ਦੀ ਘਾਟ ਹੋਣਾ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਜਿਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਵੀ ਪ੍ਰਭਾਵਿਤ ਹੋ ਸਕਦੀ ਹੈ, ਜੇਕਰ ਪੰਜਾਬ ਵਿੱਚ ਜਗ੍ਹਾਂ ਹੀ ਨਹੀਂ ਹੋਵੇਗੀ, ਤਾਂ ਝੋਨੇ ਦਾ ਭੰਡਾਰਨ ਕਿੱਥੇ ਕੀਤਾ ਜਾਵੇਗਾ।

ਇਹ ਵੀ ਪੜੋ : Punjab News : ਸਰਕਾਰ ਨੇ ਝੋਨੇ ਦੀ ਵਢਾਈ ਤੋਂ ਪਹਿਲਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਅਗੇਤੇ ਪ੍ਰਬੰਧ: ਗੁਰਮੀਤ ਸਿੰਘ ਖੁੱਡੀਆਂ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੂਝ ਕੇ ਪੰਜਾਬ ਨੂੰ ਤੰਗ ਕਰਦੀ ਆ ਰਹੀ ਹੈ। ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ, ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟਾਉਂਦਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਾ ਕਰਦੇ ਹੋਏ ਸੂਬੇ ਦੇ ਵਿਕਾਸ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।   

(For more news apart from central government is not carrying out lifting of rice from Punjab - Harchand Burst News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement