Ludhiana News: ਲੁਧਿਆਣਾ 'ਚ ਸਹੁਰਿਆਂ ਦੀ ਸਤਾਈ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Sep 10, 2024, 5:46 pm IST
Updated : Sep 10, 2024, 6:07 pm IST
SHARE ARTICLE
Married woman committed suicide Ludhiana
Married woman committed suicide Ludhiana

ਪੇਕੇ ਪ੍ਰਵਾਰ ਨੇ ਸਹੁਰਿਆਂ 'ਤੇ ਮਾਰਨ ਦਾ ਲਗਾਇਆ ਦੋਸ਼

Married woman committed suicide Ludhiana: ਲੁਧਿਆਣਾ 'ਚ ਇਕ ਵਿਆਹੁਤਾ ਨੇ ਆਪਣੇ ਸਹੁਰਿਆਂ ਤੋਂ ਪਰੇਸ਼ਾਨ ਹੋ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਜਦੋਂ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ ਤਾਂ ਲੜਕੀ ਦੇ ਪੇਕੇ ਪ੍ਰਵਾਰ ਨੇ ਥਾਣੇ ਦਾ ਘਿਰਾਓ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਹਰਕਤ 'ਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਲੜਕੇ ਵਾਲੇ ਫਰਾਰ ਹੋ ਗਏ।

ਚੰਡੀਗੜ੍ਹ ਦੀ ਰਹਿਣ ਵਾਲੀ 24 ਸਾਲਾ ਅੰਜਲੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਦੇ ਜਲਮਪੁਰ ਵਿਖੇ ਹੋਇਆ ਸੀ। ਮ੍ਰਿਤਕ ਦੀ ਮਾਂ ਵੀਨਾ ਨੇ ਦੱਸਿਆ ਕਿ ਵਿਆਹ ਤੋਂ ਤੁਰੰਤ ਬਾਅਦ ਹੀ ਉਸ ਦੇ ਸਹੁਰੇ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ। ਉਸ ਦਾ ਸਹੁਰਾ ਉਸ ਨੂੰ ਤਾਅਨੇ ਮਾਰਦਾ ਸੀ। ਪਤੀ ਵੀ ਮਾਤਾ-ਪਿਤਾ ਨਾਲ ਮਿਲ ਕੇ ਧੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਉਸ ਦੀ ਬੇਟੀ ਜਿਮ ਜਾਂਦੀ ਸੀ ਪਰ ਉਸ ਦਾ ਪਤੀ ਇਹ ਵੀ ਬਰਦਾਸ਼ਤ ਨਹੀਂ ਕਰ ਸਕਦਾ ਸੀ।

ਮੇਰੀ ਧੀ ਨੇ ਖ਼ੁਦਕੁਸ਼ੀ ਨਹੀਂ ਕੀਤੀ: ਮ੍ਰਿਤਕ ਦੀ ਮਾਂ
ਮ੍ਰਿਤਕ ਦੀ ਮਾਂ ਵੀਨਾ ਨੇ ਦੋਸ਼ ਲਾਇਆ ਕਿ ਉਸ ਦੀ ਬੇਟੀ ਖ਼ੁਦਕੁਸ਼ੀ ਨਹੀਂ ਕਰ ਸਕਦੀ। ਉਸ ਨੇ ਖ਼ੁਦ ਫਾਹਾ ਨਹੀਂ ਲਾਇਆ, ਸਗੋਂ ਉਸ ਦੇ ਸਹੁਰਿਆਂ ਨੇ ਉਸ ਨੂੰ ਫਾਹਾ ਲਗਾ ਕੇ ਮਾਰ ਦਿੱਤਾ। ਵੀਨਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਜਦੋਂ ਇਹ ਘਟਨਾ ਵਾਪਰੀ ਤਾਂ ਸਹੁਰੇ ਪਰਿਵਾਰ ਦੇ ਕਿਸੇ ਮੈਂਬਰ ਨੇ ਉਨ੍ਹਾਂ ਨੂੰ ਸੂਚਿਤ ਨਹੀਂ ਕੀਤਾ ਪਰ ਅੱਜ ਸਵੇਰੇ ਗੁਆਂਢੀਆਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੀ ਮੌਤ ਹੋ ਗਈ ਹੈ।

ਸਹੁਰਿਆਂ ਨੇ ਸਾਰੇ ਸਬੂਤ ਨਸ਼ਟ ਕਰ ਦਿੱਤੇ
ਵੀਨਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੋਸ਼ੀਆਂ ਨੇ ਉਸ ਕਮਰੇ 'ਚੋਂ ਸਾਰੇ ਸਬੂਤ ਵੀ ਨਸ਼ਟ ਕਰ ਦਿੱਤੇ, ਜਿਸ 'ਚ ਉਸ ਦੀ ਬੇਟੀ ਨੇ ਫਾਹਾ ਲੈ ਲਿਆ ਸੀ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਵੀ ਦੇ ਦਿੱਤੀ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਵੀਨਾ ਨੇ ਦੋਸ਼ ਲਾਇਆ ਕਿ ਘਟਨਾ ਦੇ ਦੋ ਦਿਨ ਬਾਅਦ ਵੀ ਪੁਲਿਸ ਨੇ ਕੇਸ ਦਰਜ ਨਹੀਂ ਕੀਤਾ।
ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਰਾਕੇਸ਼ ਕੁਮਾਰ ਨੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜਲਦੀ ਹੀ ਮੁਲਜ਼ਮਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement