Punjab News : ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਸਰਕਾਰ ਦਾ ਸ਼ਲਾਘਯੋਗ ਕੰਮ : ਡਾ. ਬਲਜੀਤ ਕੌਰ
Published : Sep 10, 2024, 6:48 pm IST
Updated : Sep 10, 2024, 6:48 pm IST
SHARE ARTICLE
Dr. Baljit Kaur
Dr. Baljit Kaur

ਭਵਿੱਖ ਵਿੱਚ ਵੀ ਵੱਧ ਤੋਂ ਵੱਧ ਲਗਾਏ ਜਾਣਗੇ ਅਜਿਹੇ ਕੈਂਪ

Sri Muktsar Sahib News : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਦੀ ਪ੍ਰਧਾਨਗੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ।

ਇਸ ਕੈਂਪ ਦੌਰਾਨ ਉਹਨਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰੀ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਜਿਸ ਤਹਿਤ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 1134 ਪ੍ਰਾਰਥਨਾਂ ਵੱਲੋਂ ਭਾਗ ਲਿਆ ਗਿਆ ਅਤੇ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ ’ਤੇ ਚੋਣ ਕਰਕੇ 578 ਪ੍ਰਾਰਥਨਾਂ ਨਿਯੁਕਤੀ ਪੱਤਰ ਦਿੱਤੇ ਗਏ ਅਤੇ 24 ਪ੍ਰਾਰਥਨਾਂ ਵੱਲੋਂ ਸਵੈ ਰੋਜ਼ਗਾਰ ਲਈ ਅਪਲਾਈ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕੰਮ ਬਹੁਤ ਸ਼ਲਾਘਾਯੋਗ ਹੈ, ਜਿਸ ਤਹਿਤ ਔਰਤਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਦੇ ਮੌਕੇ ਮਿਲਣਗੇ ਅਤੇ ਸਮਾਜ ਵਿੱਚ ਅੱਗੇ ਵਧਣ ਦੀ ਸੇਧ ਮਿਲੇਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਤਾਰ ਜਾਰੀ ਰਹਿਣਗੇ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਜਿਹੜੀਆਂ ਪ੍ਰਾਰਥਨਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਕਿਸੇ ਕਾਰਣ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲੇ ਤਾਂ ਉਹ ਪ੍ਰਾਰਥਨਾਂ ਮਾਯੂਸ ਨਾ ਹੋਣ ਭਵਿੱਖ ਵਿੱਚ ਅਜਿਹੇ ਕੈਂਪ ਜਲਦੀ ਲਗਾ ਕੇ ਉਨ੍ਹਾਂ ਦੀ ਚੋਣ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਚੁਣੀਆਂ ਗਈਆਂ ਪ੍ਰਾਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਵਿੱਖ ਵਿੱਚ ਵੀ ਔਰਤਾਂ ਦੇ ਸ਼ਸ਼ਤੀਕਰਨ ਲਈ ਅਜਿਹੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਜਸਪਾਲ ਸਿੰਘ, ਕ੍ਰਿਪਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ, ਸ੍ਰੀ ਰਾਜੇਸ਼ ਮਹਾਜਨ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Location: India, Punjab

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement