
Punjab Weather Update: ਸੂਬੇ ਦੇ 5 ਜ਼ਿਲ੍ਹਿਆ ਲਈ ਅਲਰਟ ਕੀਤਾ ਜਾਰੀ
Punjab Weather Update in punjabi: ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ। ਪਰ ਅੱਜ ਪੰਜਾਬ ਤੇ ਚੰਡੀਗੜ੍ਹ ਵਿਚ ਪਏ ਮੀਂਹ ਨੇ ਮੌਸਮ ਠੰਢਾ ਕਰ ਦਿਤਾ ਹੈ। ਮੀਂਹ ਨਾਲ ਜਿਥੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ ਉਥੇ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਮਸ ਵਿਭਾਗ ਵੱਲੋਂ ਸੂਬੇ ਦੇ 5 ਜ਼ਿਲ੍ਹਿਆ ਲਈ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਮੋਹਾਲੀ, ਰੂਪਨਗਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਾ ਸ਼ਾਮਲ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।