Bathinda News : ਵਿਜੀਲੈਂਸ ਬਿਊਰੋ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
Published : Sep 10, 2024, 7:50 pm IST
Updated : Sep 10, 2024, 7:50 pm IST
SHARE ARTICLE
ASI arrested
ASI arrested

ਉਕਤ ASI ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ ਮੰਗੀ ਸੀ ਰਿਸ਼ਵਤ

Bathinda News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ਼ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ,ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:20 PM

ਹਰਿਆਣਾ 'ਚ ਵੋਟਾਂ ਵਿਚਾਲੇ ਸਾਬਕਾ MLA ਦੇ ਪਾੜੇ ਕੱਪੜੇ, ਸਾਥੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ

05 Oct 2024 1:18 PM

Polling booth ਦੇ ਬਾਹਰ ਮਿਲੀ ਸ਼ੱਕੀ ਗੱਡੀ, ਜਦੋਂ Police ਨੇ ਕੀਤੀ ਤਾਂ ਨਿਕਲੇ ਹਥਿਆਰ, ਦੇਖੋ ਤਸਵੀਰਾਂ

05 Oct 2024 1:15 PM

'ਆਪਣੇ ਖਾਸ ਬੰਦਿਆਂ ਨੂੰ ਦਿੱਤੀਆਂ ਜਾ ਰਹੀਆਂ NOC' ਲੋਕਾਂ ਨੇ BDPO Office 'ਚ ਕੀਤਾ Hungama ਭਖ ਗਿਆ ਮਾਹੌਲ

04 Oct 2024 12:25 PM

Canada ਚੋਂ 1 Lakh ਤੋਂ ਵੱਧ Students December 'ਚ ਹੋ ਸਕਦੇ ਨੇ Deport- ਸਖ਼ਤੀ ਕਰਕੇ ਨਹੀਂ ਮਿਲ ਰਿਹਾ Work Visa

04 Oct 2024 12:18 PM
Advertisement