
ਮਨਕੀਰਤ ਔਲਖ ਨੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਕੀਤੀ ਅਪੀਲ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਮਨਕੀਰਤ ਔਲਖ ਸੀਐੱਮ ਨੂੰ ਅਪੀਲ ਕੀਤੀ ਕਿ ਉਹ ਛੋਟੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤਾਂ ਕਿ ਕੁਝ ਬੋਝ ਹਲਕਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਰਜਾ ਮੁਆਫ ਕਰਨ ਉੱਤੇ ਵਿਚਾਰ ਕਰ ਰਹੇ ਹਾਂ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਛੇਤੀ ਆਵਾਂਗਾ ਲੋਕਾਂ ਕੋਲ, ਕੋਈ ਚੁੱਲ੍ਹਾ ਬੁਝਣ ਨਹੀਂ ਦੇਣਾ।