Punjab News: ਰਾਜਪਾਲ ਕਟਾਰੀਆ ਨੇ ਹਸਪਤਾਲ ਪਹੁੰਚ ਕੇ CM ਪੰਜਾਬ ਦੀ ਸਿਹਤ ਦਾ ਜਾਣਿਆ ਹਾਲ
Published : Sep 10, 2025, 11:52 am IST
Updated : Sep 10, 2025, 11:55 am IST
SHARE ARTICLE
Governor Kataria meets CM Bhagwant Mann
Governor Kataria meets CM Bhagwant Mann

ਕਿਹਾ-CM ਪੰਜਾਬ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਹੈ

Governor Kataria meets CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਛੇ ਦਿਨਾਂ ਤੋਂ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਵਿੱਚ ਹੁਣ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਵੀ ਠੀਕ ਆਈਆਂ ਹਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਲਈ ਗਏ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੱਲ੍ਹ ਪੰਜਾਬ ਦਾ ਦੌਰਾ ਕੀਤਾ ਸੀ ਅਤੇ 1600 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ। ਬਾਕੀ ਰਕਮ ਵੱਖ-ਵੱਖ ਏਜੰਸੀਆਂ ਦੁਆਰਾ ਮੁਲਾਂਕਣ ਤੋਂ ਬਾਅਦ ਅਦਾ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ 100% ਮੁਆਵਜ਼ਾ ਮਿਲੇਗਾ, ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਕਮੀ ਨਾ ਰਹੇ। ਰਾਜਪਾਲ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੁੱਖ ਮੰਤਰੀ ਦੀ ਸਿਹਤ ਬਾਰੇ ਚਿੰਤਤ ਸਨ। ਉਨ੍ਹਾਂ ਨੇ ਦੋ-ਤਿੰਨ ਵਾਰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਕਿਹਾ ਕਿ ਹੈਲੀਕਾਪਟਰ ਤੋਂ ਉਤਰਦੇ ਹੀ ਉਨ੍ਹਾਂ ਨੂੰ ਉਨ੍ਹਾਂ ਦੀ ਸਿਹਤ ਬਾਰੇ ਦੱਸਣਾ। ਹੁਣ ਮੁੱਖ ਮੰਤਰੀ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।

(For more news apart from “Governor Kataria meets CM Bhagwant Mann,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement