ਇਮੀਗ੍ਰੇਸ਼ਨ ਕਾਰੋਬਾਰੀ ਨੇ ਬੈਂਕ ਦੇ ਬਾਥਰੂਮ ’ਚ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
Published : Sep 10, 2025, 11:50 am IST
Updated : Sep 10, 2025, 11:50 am IST
SHARE ARTICLE
Immigration businessman commits suicide by shooting himself in bank bathroom
Immigration businessman commits suicide by shooting himself in bank bathroom

ਮੋਗੇ ਦਾ ਰਹਿਣ ਵਾਲਾ ਸੀ ਮ੍ਰਿਤਕ ਰਾਜਦੀਪ ਸਿੰਘ, ਮੋਹਾਲੀ ਦੇ ਸੈਕਟਰ 82 ’ਚ ਚਲਾਉਂਦਾ ਸੀ ਇਮੀਗ੍ਰੇਸ਼ਨ ਕੰਪਨੀ

Immigration businessman suicide news : ਮੋਹਾਲੀ ਦੇ ਸੈਕਟਰ-68 ਸਥਿਤ ਨਿਜੀ ਬੈਂਕ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਰਾਜਦੀਪ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਮੰਗਲਵਾਰ ਦੁਪਹਿਰ ਬੈਂਕ ਆਇਆ ਅਤੇ ਪਹਿਲੀ ਮੰਜ਼ਿਲ ’ਤੇ ਸਥਿਤ ਲੋਨ ਵਿਭਾਗ ਗਿਆ। ਉਥੇ ਪਹੁੰਚਣ ਤੋਂ ਬਾਅਦ ਉਸ ਨੇ ਬਾਥਰੂਮ ਵਿਚ ਰਿਵਾਲਵਰ ਨਾਲ ਆਪਣੀ ਕੰਨਪਟੀ ’ਤੇ ਗੋਲੀ ਮਾਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪੂਰੇ ਬੈਂਕ ਵਿਚ ਹਫੜਾ-ਦਫੜੀ ਮਚ ਗਈ। ਜਦੋਂ ਕਰਮਚਾਰੀ ਉਥੇ ਪਹੁੰਚੇ ਤਾਂ ਅੰਦਰ ਖ਼ੂਨ ਨਾਲ ਲੱਥਪਥ ਲਾਸ਼ ਪਈ ਸੀ। ਇਸ ਤੋਂ ਬਾਅਦ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ। ਫ਼ੇਜ਼-8 ਥਾਣਾ ਇੰਚਾਰਜ ਸਤਨਾਮ ਸਿੰਘ ਅਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਜਾਣਕਾਰੀ ਅਨੁਸਾਰ ਮ੍ਰਿਤਕ ਰਾਜਦੀਪ ਸਿੰਘ ਦਾ ਇਮੀਗ੍ਰੇਸ਼ਨ ਕਾਰੋਬਾਰ ਫ਼ੇਜ਼-11 ਅਤੇ ਸੈਕਟਰ-82 ਤੋਂ ਚਲਾਉਂਦਾ ਸੀ। ਜਦਕਿ ਅਜੇ ਤਕ ਇਹ ਸਪੱਸ਼ਟ ਨਹੀਂ ਹੈ ਕਿ ਉਸ ਨੇ ਖ਼ੁਦਕੁਸ਼ੀ ਵਰਗਾ ਕਦਮ ਕਿਉਂ ਚੁਕਿਆ। ਪੁਲਿਸ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਜਾਂਚ ਦੀ ਦਿਸ਼ਾ ਤੈਅ ਕੀਤੀ ਜਾ ਸਕੇ। ਪੁਲਿਸ ਨੇ ਉਸ ਥਾਂ ਤੋਂ ਰਿਵਾਲਵਰ ਬਰਾਮਦ ਕੀਤਾ ਹੈ, ਜਿਸ ਨਾਲ ਰਾਜਦੀਪ ਨੇ ਅਪਣੀ ਜਾਨ ਲਈ ਸੀ। ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਦੇ ਨਾਮ ’ਤੇ ਲਾਇਸੈਂਸੀ ਸੀ ਅਤੇ ਕੀ ਇਹ ਮ੍ਰਿਤਕ ਰਾਜਦੀਪ ਦੇ ਨਾਮ ’ਤੇ ਰਜਿਸਟਰਡ ਸੀ।

ਇਸ ਘਟਨਾ ਨੇ ਪੁਲਿਸ ਦੇ ਸਾਹਮਣੇ ਇਹ ਸਵਾਲ ਵੀ ਖੜ੍ਹਾ ਕਰ ਦਿੱਤਾ ਹੈ ਕਿ ਰਾਜਦੀਪ ਨੇ ਘਰ ਜਾਂ ਦਫਤਰ ਜਾਣ ਦੀ ਬਜਾਏ ਬੈਂਕ ਦੇ ਅੰਦਰ ਖ਼ੁਦਕੁਸ਼ੀ ਕਿਉਂ ਕੀਤੀ। ਇਸ ਸੰਦਰਭ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਸਦਾ ਕਿਸੇ ਬੈਂਕ ਅਧਿਕਾਰੀ ਨਾਲ ਕੋਈ ਵਿਵਾਦ ਸੀ ਜਾਂ ਬੈਂਕ ਤੋਂ ਲਏ ਗਏ ਕਰਜ਼ੇ ਨੂੰ ਲੈ ਕੇ ਕੋਈ ਤਣਾਅ ਸੀ। ਪੁਲਿਸ ਵੱਲੋਂ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement