Jathedar Gargajj ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਮੂਹ ਸਿੱਖ ਜਥੇਬੰਦੀਆਂ, ਕਲਾਕਾਰਾਂ ਤੇ ਅਦਾਕਾਰਾਂ ਦੀ ਕੀਤੀ ਸ਼ਲਾਘਾ
Published : Sep 10, 2025, 9:24 am IST
Updated : Sep 10, 2025, 9:24 am IST
SHARE ARTICLE
Jathedar Gargajj praised all Sikh organizations, artists and actors for helping flood victims.
Jathedar Gargajj praised all Sikh organizations, artists and actors for helping flood victims.

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੜ੍ਹਾਂ ਦੇ ਕਾਰਨਾਂ 'ਤੇ ਵਿਚਾਰ ਕਰਨ ਲਈ 13 ਸਤੰਬਰ ਨੂੰ ਸੱਦੀ ਇਕੱਤਰਤਾ

Sri Akal Takht Sahib news : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿੱਚ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਚੱਲਦਿਆਂ ਜਿੱਥੇ ਪੰਜਾਬੀਆਂ ਤੇ ਸਾਡੇ ਸ਼ੁੱਭਚਿੰਤਕਾਂ ਨੇ ਵੱਡੀਆਂ ਸੇਵਾਵਾਂ ਕੀਤੀਆਂ ਹਨ, ਉੱਥੇ ਹੀ ਹੁਣ ਲੋੜ ਹੈ ਕਿ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਸੰਗਠਤ ਹੋ ਕੇ ਸਾਰਥਕ ਢੰਗ ਨਾਲ ਰਾਹਤ ਸਮੱਗਰੀ ਦੀ ਵੰਡ ਕਰਨ ਤੇ ਲੰਮੇ ਸਮੇਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਹਿਸਾਬ ਨਾਲ ਕਾਰਜ ਕਰਨ ਤਾਂ ਜੋ ਸੇਵਾ ਕਾਰਜਾਂ ਵਿੱਚ ਸਹਿਯੋਗੀਆਂ ਤੇ ਸ਼ੁੱਭਚਿੰਤਕਾਂ ਦਾ ਦਸਵੰਧ ਵਿਅਰਥ ਨਾ ਜਾਵੇ ਅਤੇ ਇਸ ਦੀ ਦੁਰਵਰਤੋਂ ਨਾ ਹੋਵੇ।

ਪੰਜਾਬ ਵਿੱਚ ਵੱਡੇ ਪੱਧਰ ਉੱਤੇ ਲੋਕਾਂ ਦੇ ਘਰਾਂ, ਜਾਨ ਮਾਲ, ਪਸ਼ੂਆਂ, ਫ਼ਸਲਾਂ ਤੇ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ, ਇਸ ਲਈ ਪ੍ਰਭਾਵਿਤ ਲੋਕਾਂ ਖ਼ਾਸਕਰ ਲੋੜਵੰਦਾਂ ਦੇ ਮੁੜ ਵਸੇਬੇ, ਸਿੱਖਿਆ, ਸਿਹਤ, ਖੇਤੀਬਾੜੀ, ਪਸ਼ੂ-ਪਾਲਣ ਨੂੰ ਮੁੜ ਸੁਰਜੀਤ ਕਰਨ ਵਾਸਤੇ ਲੰਮੇ ਸਮੇਂ ਤੱਕ ਨੀਤੀਗਤ ਢੰਗ ਨਾਲ ਰਾਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਅਤਿ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਕਾਰਨਾਂ ਦੀ ਸੰਜੀਦਗੀ ਨਾਲ ਜਾਂਚ ਵੀ ਅਤਿ ਜ਼ਰੂਰੀ ਹੈ ਕਿ ਪੰਜਾਬ ਅੰਦਰ ਵਾਰ-ਵਾਰ ਇਹ ਹੜ੍ਹ ਕਿਉਂ ਆ ਰਹੇ ਹਨ ਤਾਂ ਜੋ ਸਮੂਹ ਪੰਜਾਬ ਵਾਸੀ ਸੁਚੇਤ ਹੋ ਸਕਣ।  

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿੱਚ ਰਾਹਤ ਕਾਰਜ ਤੇ ਸੇਵਾਵਾਂ ਨਿਭਾਅ ਰਹੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਸਲੇ ਉੱਤੇ ਸੰਜੀਦਾ ਵਿਚਾਰ ਲਈ ਇੱਕ ਵਿਸ਼ੇਸ਼ ਇਕੱਤਰਤਾ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਇਹ ਇਕੱਤਰਤਾ ਮਿਤੀ 13 ਸਤੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸੰਸਥਾ ਇਕੱਤਰਤਾ ਵਿੱਚ ਆਪਣਾ ਕੇਵਲ ਇੱਕ ਨੁਮਾਇੰਦਾ ਹੀ ਭੇਜੇ ਤਾਂ ਜੋ ਲੋੜ ਅਨੁਸਾਰ ਸਮੁੱਚੇ ਸੇਵਾ ਤੇ ਰਾਹਤ ਕਾਰਜ ਸੁਚਾਰੂ ਤੇ ਸੰਗਠਤ ਰੂਪ ਵਿੱਚ ਜਾਰੀ ਰਹਿਣ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement