ਸਿੱਖਿਆ ਮੰਤਰੀ ਵੱਲੋਂ ਦਸਵੀਂ ਤੇ ਬਾਰਵੀਂ ਵਿਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ
Published : Oct 10, 2018, 4:56 pm IST
Updated : Oct 10, 2018, 4:56 pm IST
SHARE ARTICLE
Punjab Education Minister O.P. Soni
Punjab Education Minister O.P. Soni

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ...

ਚੰਡੀਗੜ੍ਹ (ਸਸਸ):- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰਵੀਂ ਜਮਾਤ ਦੀ ਮਾਰਚ 2018 ਵਿੱਚ ਹੋਈ ਪ੍ਰੀਖਿਆ ਵਿੱਚੋਂ ਰਾਜ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇੱਥੇ ਹੋਏ ਇਕ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਸਿੱਖਿਆ ਮੰਤਰੀ ਨੇ 18 ਵਿਦਿਆਰਥੀਆਂ ਨੂੰ ਕੁੱਲ 15,50,000 ਦੀ ਇਨਾਮੀ ਰਾਸ਼ੀ ਤੇ ਸਰਟੀਫਿਕੇਟ ਤਕਸੀਮ ਕੀਤੇ।

ਇਸ ਮੌਕੇ ਹਰੇਕ ਸਟਰੀਮ ਵਿੱਚੋਂ ਪਹਿਲੇ ਸਥਾਨ ਉਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਲਈ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੇ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ। ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਜਿੱਥੇ ਅੱਵਲ ਰਹੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ, ਉਥੇ ਉਨ੍ਹਾਂ ਨੂੰ ਅਗਾਂਹ ਤੋਂ ਹੋਰ ਵੀ ਮਿਹਨਤ ਕਰ ਕੇ ਆਪਣੇ ਮਾਪਿਆਂ ਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਜੇ ਬੱਚੇ ਆਪਣੇ ਟੀਚੇ ਨੂੰ ਸਾਹਮਣੇ ਰੱਖ ਕੇ ਮਿਹਨਤ ਕਰਨਗੇ ਤਾਂ ਦੁਨੀਆਂ ਦੀ ਕੋਈ ਵੀ ਤਾਕਤ ਉਨ੍ਹਾਂ ਨੂੰ ਆਪਣੇ ਉਦੇਸ਼ ਦੀ ਪ੍ਰਾਪਤੀ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਅਗਲੇ ਸਾਲ ਤੋਂ ਇਨਾਮ ਰਾਸ਼ੀ ਨੂੰ ਡੇਢ ਗੁਣਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਜਿਹੜੇ ਸਕੂਲ ਦੇ ਪੰਜ ਬੱਚੇ ਪੰਜਾਬ ਦੀ ਮੈਰਿਟ ਵਿੱਚ ਥਾਂ ਬਣਾਉਣਗੇ, ਉਸ ਦੇ ਪ੍ਰਿੰਸੀਪਲ ਨੂੰ ਵੀ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਸ੍ਰੀ ਸੋਨੀ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਜੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਥਾਂ ਬਣਾਉਣਾ ਚਾਹੁੰਦੇ ਹਨ ਤਾਂ ਇਸ ਦੀ ਤਿਆਰੀ ਹੁਣੇ ਤੋਂ ਸ਼ੁਰੂ ਕਰ ਦੇਣ।

ਇਸ ਮੌਕੇ ਬਾਰਵੀਂ ਵਿੱਚੋਂ ਅੱਵਲ ਰਹੇ ਵਿਦਿਆਰਥੀਆਂ ਜਸਨੂਰ ਕੌਰ (ਕਾਮਰਸ), ਪੂਜਾ ਜੋਸ਼ੀ (ਹਿਊਮੈਨਟੀਜ਼), ਵਿਵੇਕ ਰਾਜਪੂਤ (ਸਾਇੰਸ), ਸੰਦੀਪ ਕੌਰ (ਵੋਕੇਸ਼ਨਲ), ਰਾਹੁਲ ਸਿੰਘ (ਕਾਮਰਸ, ਸਪੋਰਟਸ ਸ਼੍ਰੇਣੀ), ਪ੍ਰਾਚੀ ਗੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਪੁਸ਼ਵਿੰਦਰ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਦਮਨਪ੍ਰੀਤ ਕੌਰ (ਹਿਊਮੈਨਟੀਜ਼, ਸਪੋਰਟਸ ਸ਼੍ਰੇਣੀ), ਸੰਜੋਗ ਕੁਮਾਰ ਕੁਸ਼ਵਾਹਾ (ਸਾਇੰਸ, ਸਪੋਰਟਸ ਸ਼੍ਰੇਣੀ) ਨੂੰ ਇਕ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ,

ਜਦੋਂ ਕਿ ਦਸਵੀਂ ਵਿੱਚੋਂ ਅੱਵਲ ਰਹੇ ਗੁਰਪ੍ਰੀਤ ਸਿੰਘ ਨੂੰ ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਜਸਮੀਨ ਕੌਰ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਸਥਾਨ ਉਤੇ ਰਹੀਆਂ ਤਿੰਨ ਵਿਦਿਆਰਥਣਾਂ ਪੁਨੀਤ ਕੌਰ, ਗੁਰਲੀਨ ਕੌਰ ਤੇ ਕਿਰਨਦੀਪ ਕੌਰ ਨੂੰ 50-50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ। ਦਸਵੀਂ ਦੀ ਸਪੋਰਟਸ ਮੈਰਿਟ ਵਿੱਚੋਂ ਪਹਿਲੇ ਸਥਾਨ ਉਤੇ ਰਹੀ ਸ਼੍ਰੀਆ ਤੇ ਹਰਮਨਜੋਤ ਸਿੰਘ ਨੂੰ ਇਕ-ਇਕ ਲੱਖ ਰੁਪਏ, ਦੂਜੇ ਸਥਾਨ ਉਤੇ ਰਹੀ ਵਿਦਿਆਰਥਣ ਡੌਲੀ ਨੂੰ 75 ਹਜ਼ਾਰ ਰੁਪਏ ਅਤੇ ਤੀਜੇ ਨੰਬਰ ਉਤੇ ਰਹੀ ਅਮਨਪ੍ਰੀਤ ਕੌਰ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।

ਸਮਾਰੋਹ ਦੌਰਾਨ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਪ੍ਰਸ਼ਾਂਤ ਕੁਮਾਰ ਗੋਇਲ, ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਡੀ.ਪੀ.ਆਈ. (ਸੈਕੰਡਰੀ) ਸੁਖਜੀਤ ਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement