ਦਿੱਲੀ ਕਮੇਟੀ ਦੇ ਨਗਰ ਕੀਰਤਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ
Published : Oct 10, 2019, 11:41 am IST
Updated : Oct 10, 2019, 11:41 am IST
SHARE ARTICLE
Giani Harpreet Singh
Giani Harpreet Singh

 ਦਿੱਲੀ ਕਮੇਟੀ ਮੁਲਤਵੀ ਕਰੇ ਨਨਕਾਣਾ ਸਾਹਿਬ ਲਈ ਨਗਰ ਕੀਰਤਨ

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ  ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਨੂੰ ਲੈ ਕੇ ਨਿਤ ਨਵਾਂ ਵਿਵਾਦ ਸ਼ੁਰੂ ਹੋ ਰਿਹਾ ਹੈ। ਜਿਥੇ ਸਿੱਖ ਜਥੇਬੰਦੀਆਂ ਵਲੋਂ ਵੱਖੋ ਵੱਖਰਾ ਨਗਰ ਕੀਰਤਨ ਨਨਕਾਣਾ ਸਾਹਿਬ ਲੈ ਕੇ ਜਾਨ ਦਾ ਐਲਾਨ ਕੀਤਾ ਗਿਆ ਉੱਥੇ ਹੀ ਹੁਣ ਇਸ ਸੰਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਨਗਰ ਕੀਰਤਨ ਸੰਬੰਧੀ ਬਿਆਨ ਜਾਰੀ ਕੀਤਾ ਹੈ।

kartarpurkartarpur

ਉਹਨਾਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਗਰ ਕੀਰਤਨ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਉਹਨਾਂ ਦਿੱਲੀ ਤੋਂ ਕੇਵਲ ਇੱਕ ਹੀ ਨਗਰ ਕੀਰਤਨ ਪੂਰੇ ਖਾਲਸਾਈ ਜਾਹੋ-ਜਲਾਲ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਸ੍ਰੀ ਨਨਕਾਣਾ ਸਾਹਿਬ  ਲਾਇ ਕੇ ਜਾਣ ਦੀ ਅਪੀਲ ਕੀਤੀ ਹੈ।

GiaybaGiani Harpreet Singh

ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਅਟਾਰੀ ਵਾਘਾ ਸਰਹਦ ਰਾਹੀਂ ਭੱਟ ਦਾਖਿਲ ਹੋਇਆ ਸੀ ਜਿਸ ਤੋਂ ਬਾਅਦ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ 13 ਅਕਤੂਬਰ ਨੂੰ ਦਿੱਲੀ ਤੋਂ ਨਗਰ ਕਿਰਨ ਪਾਕਸਿਤਾਨ ਲੈ ਕੇ ਜਾਨ ਦਾ ਐਲਾਨ ਕੀਤਾ ਸੀ ਜਿਸ ਤੋਂ ਬਾਦ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮਨਜੀਤ ਸਿੰਘ ਜੀ ਕੇ ਨੇ ਐਲਾਨ ਕੀਤਾ ਸੀ ਕਿ ਉਹ ਵੱਖਰਾ ਨਗਰ ਕੀਰਤਨ ਪਾਕਿਸਤਾਨ ਲਾਇ ਕੇ ਜਾਣਗੇ ਤੇ ਓਥੇ ਹੀ ਸਰਨਾ ਭਰਾਵਾਂ ਨੇ ਵੀ ਵੱਖਰਾ ਨਗਰ ਕੀਰਤਨ ਲੈ ਕੇ ਜਾਣ ਦਾ ਐਲਾਨ  ਕੀਤਾ ਸੀ।

ਪ੍ਰੰਤੂ ਪਾਕਿਸਤਾਨ ਦੇ ਪਾਰਲੀਮੈਂਟਰੀ ਸਕੱਤਰ ਮੋਹਿੰਦਰ ਸਿੰਘ ਨੇ ਵੀ ਬਿਆਨ ਜਾਰੀ ਕਰ ਕਿਹਾ ਕਿ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ  ਨੂੰ ਨਗਰ ਕੀਰਤਨ ਲਾਇ ਕੇ ਜਾਣ ਦੀ ਇਜਾਜਤ ਨਹੀਂ ਦਿੱਤੀ ਗਈ  ਤੇ ਸਿਰਸਾ ਸਿਰਫ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ਜਿਸ ਤੋਂ ਬੜਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੋਟਿਸ ਲੈਂਦੀਆਂ ਦਿੱਲੀ ਕਮੇਟੀ ਨੂੰ ਨਗਰ ਕੀਰਤਨ ਮੁਲਤਵੀ ਕਰਨ ਲਈ ਕਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement