
ਅਵਾਰਾ ਪਸ਼ੂਆਂ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ
ਮਾਨਸਾ: ਮਾਨਸਾ ਤੋਂ ਖਬਰ ਸਾਹਮਣੇ ਆਈ ਹੈ ਜਿਸ ਵਿਚ ਹੱਥਾਂ ‘ਚ ਤਖ਼ਤੀਆਂ ਫੜ੍ਹ ਟੈਕਸ ਲੈਣ ਵਾਲੇ ਨੇ ਮੌਜਾਂ ਕਰਦੇ, ਦੇਣ ਵਾਲੇ ਕਿਉਂ ਸੜਕ ਤੇ ਮਰਦੇ ਲਿਖ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾ ਰਹੇ ਹਨ। ਗੁੱਸੇ ਨਾਲ ਭਰੇ ਪੀਤੇ ਇਹ ਸਕੂਲੀ ਬੱਚੇ ਅਵਾਰਾ ਪਸ਼ੂਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਲੈ ਕੇ ਚਿੰਤਤ ਹਨ। ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
Cows
ਦਰਅਸਲ ਪੰਜਾਬ ‘ਚ ਵੱਧ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ ਕਾਰਨ ਅਵਾਰਾ ਪਸ਼ੂ ਸੰਘਰਸ਼ ਕਮੇਟੀ ਅਤੇ ਕਿਸਾਨ ਜੱਥੇਬੰਦੀਆਂ ਦੇ ਨਾਲ 27 ਦਿਨ ਤੋਂ ਲਗਾਤਾਰ ਕੈਪਟਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੰਨਾਂ ਹੀ ਨਹੀਂ ਵੀਰਵਾਰ ਨੂੰ ਇਹਨਾਂ ਪਰਦਰਸ਼ਨਕਾਰੀਆਂ ਦਾ ਸਾਥ ਦੇਣ ਲਈ ਸਕੂਲੀ ਬੱਚੇ ਵੀ ਧਰਨੇ ਵਿਚ ਸ਼ਾਮਿਲ ਹੋਏ। ਉੱਥੇ ਹੀ ਐਡਵੋਕੇਟ ਗੁਰਪ੍ਰੀਤ ਸਿੰਗ ਨੇ ਕਿਹਾ ਕਿ ਪ੍ਰਸਾਸ਼ਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ।
Cows on road
ਸਰਕਾਰ ਵੱਲੋਂ ਅਵਾਰਾ ਪਸ਼ੂਆਂ ਲਈ ਕੋਈ ਹੱਲ ਨਹੀਂ ਕੱਢਿਆਂ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਮੱਸਿਆ ਵੱਡੇ ਪੱਧਰ ਦੀ ਹੈ ਤੇ ਇਸ ਦਾ ਹੱਲ ਵੀ ਸਾਰਿਆਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ। ਉਹਨਾਂ ਨੇ ਪਿੰਡਾਂ ਵਿਚ ਬੈਠਕਾਂ ਰੱਖੀਆਂ ਹੋਈਆਂ ਹਨ ਤੇ ਉਹ ਬਹੁਤ ਜਲਦ ਵੱਡਾ ਸੰਘਰਸ਼ ਮਾਨਸਾ ਤੋਂ ਕਰਨਗੇ। ਇਸ ਅਸਰ ਸਾਰੇ ਦੇਸ਼ ਵਿਚ ਹੋਵੇਗਾ। ਇਹ ਮੰਗ ਕੋਈ ਨਿਜੀ ਮੰਗ ਨਹੀਂ ਹੈ। ਇਸ ਪ੍ਰਕਾਰ ਪ੍ਰਸ਼ਾਸਨ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਸ ਕੰਮ ਵਿਚ ਅਪਣਾ ਯੋਗਦਾਨ ਪਾਵੇ।
ਦੱਸ ਦੇਈਏ ਕਿ ਆਏ ਦਿਨ ਅਵਾਰਾ ਪਸ਼ੂਆਂ ਕਾਰਨ ਹਾਦਸੇ ਵਾਪਰ ਰਹੇ ਹਨ। ਇਸ ਵਿਚ ਕੀਮਤੀ ਜਾਨਾਂ ਜਾ ਰਹੀਆਂ ਨੇ ਪਰ ਪ੍ਰਸਾਸ਼ਨ ਵੱਲੋਂ ਅਵਾਰਾਂ ਪਸ਼ੂਆਂ ਦੀ ਸਮੱਸਿਆਂ ਨੂੰ ਗੰਭੀਰਤਾਂ ਨਾਲ ਨਹੀਂ ਲਿਆ ਜਾ ਰਿਹਾ। ਉੱਥੇ ਹੀ ਮਾਨਸਾ ‘ਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਜੇ ਪ੍ਰਸਾਸ਼ਨ ਵੱਲੋਂ ਅਵਾਰਾ ਪਸ਼ੂਆਂ ਲਈ ਕੋਈ ਹੱਲ ਨਾ ਕੀਤਾ ਗਿਆ ਤਾਂ ਬਹੁਤ ਜਲਦ ਉਹਨਾਂ ਵੱਲੋਂ ਸੰਗਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਜਾਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।