
ਖੇਤੀ ਕਾਨੂੰਨਾਂ ਵਿਰੁਧ 'ਆਪ' ਵਿਧਾਇਕਾਂ ਦਾ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ
ਚੰਡੀਗੜ੍ਹ, 9 ਅਕਤੂਬਰ (ਸੁਰਜੀਤ ਸਿੰਘ ਸੱਤੀ) : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਲਈ 'ਆਪ' ਵਿਧਾਇਕਾਂ ਨੇ ਅੱਜ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ। ਆਪ ਆਗੂਆਂ ਤੇ ਵਰਕਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੀ ਅਗਵਾਈ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕੀਤੀ। 'ਆਪ' ਆਗੂਆਂ ਨੇ ਕਿਹਾ ਕਿ ਪੰਜਾਬ ਦੇ ਸਮੂਹ ਕਿਸਾਨ ਸੰਗਠਨ ਖੇਤੀ ਕਾਨੂੰਨ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕਰ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਵੀ ਇਨ੍ਹਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਹੁਣ ਸੈਸ਼ਨ ਨਹੀਂ ਬੁਲਾ ਰਹੇ। ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਉਹ ਸਰਕਾਰ ਨੂੰ 15 ਅਕਤੂਬਰ ਤਕ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਅਲਟੀਮੇਟਮ ਦਿੰਦੇ ਹਨ। ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
image