‘ਖੇਤੀ ਬਿਲਾਂ ’ਤੇ ਟਿੱਪਣੀ ਕਰਨ ਤੋਂ ਪਹਿਲਾਂ ਤੁਸੀਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਉ’ 
Published : Oct 10, 2020, 8:08 am IST
Updated : Oct 10, 2020, 8:08 am IST
SHARE ARTICLE
captain Amarinder Singh , Sukhbir Badal
captain Amarinder Singh , Sukhbir Badal

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁਛਿਆ 

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ’ਤੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਉੱਪਰ ਸਵਾਲ ਕਰਨ ਦੇ ਨੈਤਿਕ ਹੱਕ ਨੂੰ ਚੁਣੌਤੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਸ ਮੁੱਦੇ ’ਤੇ ਪਹਿਲਾਂ ਉਨ੍ਹਾਂ ਦੇ ਤਿੰਨ ਮੁੱਖ ਸਵਾਲਾਂ ਦੇ ਜਵਾਬ ਦੇਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਵੱਲੋਂ ਆਪਣੀ ਪਾਰਟੀ ਦੇ ਏਜੰਡੇ ਨੂੰ ਥੋਪਣ ਲਈ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਆਲੋਚਨਾ ਕੀਤੀ ਹੈ। 

Akali DalAkali Dal

ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਕਾਲੇ ਖੇਤੀ ਕਾਨੂੰਨਾਂ ’ਤੇ ਉਦੋਂ ਤੱਕ ਕੋਈ ਵੀ ਟਿੱਪਣੀ ਨਹੀਂ ਕਰਨੀ ਚਾਹੀਦੀ, ਜਦੋਂ ਤੱਕ ਉਹ ਤਿੰਨ ਅਹਿਮ ਸਵਾਲਾਂ ਦੇ ਸੰਤੁਸ਼ਟੀਜਨਕ ਜਵਾਬ ਨਹੀਂ ਦੇ ਦਿੰਦੇ ਜਦਕਿ ਪੰਜਾਬ ਦਾ ਹਰ ਕਿਸਾਨ ਇਨ੍ਹਾਂ ਸਵਾਲਾਂ ਦੇ ਜਵਾਬ ਚੰਗੀ ਤਰ੍ਹਾਂ ਜਾਣਦਾ ਹੈ।  ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਜਦੋਂ ਕੇਂਦਰੀ ਕੈਬਨਿਟ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਪਹਿਲੀ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਉਸ ਵੇਲੇ ਹਰਸਿਮਰਤ ਕੌਰ ਬਾਦਲ ਨੇ ਇਸ ਦਾ ਵਿਰੋਧ ਕਿਉਂ ਨਹੀਂ ਕੀਤਾ?

Harsimrat Kaur Badal and Sukhbir Singh BadalHarsimrat Kaur Badal and Sukhbir Singh Badal

ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਸਹਿਮਤੀ ਬਣਾਉਣ ਲਈ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਦੌਰਾਨ ਸੁਖਬੀਰ ਨੇ ਸੂਬਾ ਸਰਕਾਰ ਦਾ ਸਮਰਥਨ ਕਿਉਂ ਨਹੀਂ ਕੀਤਾ? ਇਨ੍ਹਾਂ ਖੇਤੀ ਕਾਨੂੰਨਾਂ ਉਪਰ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਗਿਆ ਸੀ ਤਾਂ ਭਾਜਪਾ ਨੂੰ ਛੱਡ ਕੇ ਬਾਕੀ ਪਾਰਟੀਆਂ ਮਤੇ ਦੇ ਹੱਕ ਵਿਚ ਭੁਗਤੀਆਂ ਪਰ ਅਕਾਲੀਆਂ ਨੇ ਸਦਨ ਦਾ ਬਾਈਕਾਟ ਕਿਉਂ ਕੀਤਾ?

Captain Amarinder Singh and Sukhbir Singh BadalCaptain Amarinder Singh and Sukhbir Singh Badal

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਸੁਖਬੀਰ ਅਤੇ ਹਰਸਿਮਰਤ ਪਾਸੋਂ ਕਈ ਵਾਰ ਇਹ ਸਵਾਲ ਪੁੱਛ ਚੁੱਕੇ ਹਨ ਪਰ ਅਕਾਲੀ ਲੀਡਰ ਇਨ੍ਹਾਂ ਦਾ ਜਵਾਬ ਦੇਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਦੋਵਾਂ ਕੋਲ ਆਪਣੇ ਕੀਤੇ ਦਾ ਜਵਾਬ ਦੇਣ ਲਈ ਕੋਈ ਅਧਾਰ ਨਹੀਂ ਬਚਿਆ ਅਤੇ ਇਨ੍ਹਾਂ ਦੀਆਂ ਇਹ ਕਾਰਵਾਈਆਂ ਹੀ ਸਥਿਤੀ ਨੂੰ ਅੱਜ ਇਸ ਹੱਦ ਤੱਕ ਲੈ ਆਈਆਂ ਹਨ ਕਿ ਕਿਸਾਨਾਂ ਦਾ ਸਾਰਾ ਦਾਰੋਮਦਾਰ ਹੀ ਦਾਅ ’ਤੇ ਲੱਗਾ ਹੋਇਆ ਹੈ।

farmer protestfarmer protest

ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਲੋਕਾਂ ਦੀ ਆਵਾਜ਼ ਸੁਣਨ ਬਾਰੇ ਕੀਤੀ ਗਈ ਅਖੌਤੀ ਅਪੀਲ ’ਤੇ ਪ੍ਰਤੀਕ੍ਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਨੇ ਪ੍ਰਧਾਨ ਮੰਤਰੀ ਨੂੰ ਉਸ ਵੇਲੇ ਕਿਸਾਨਾਂ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਕਿਉਂ ਨਹੀਂ ਦਿਵਾਈ ਜਦੋਂ ਕਿਸਾਨ ਭਾਈਚਾਰੇ ਨੂੰ ਤਬਾਹ ਕਰਨ ਲਈ ਉਹ ਭਾਜਪਾ ਨਾਲ ਘਿਉ-ਖਿਚੜੀ ਸਨ। ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ, ‘‘ਤੁਹਾਡੀ ਆਪਣੀ ਜ਼ਿੰਮੇਵਾਰੀ ਬਾਰੇ ਤੁਹਾਡਾ ਕੀ ਕਹਿਣਾ ਹੈ? ਕੀ ਤੁਸੀਂ ਇਹ ਮੰਨ ਰਹੇ ਹੋ ਕਿ ਤੁਸੀਂ ਪੰਜਾਬ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿਚ ਕਦੇ ਵੀ ਸੰਵੇਦਨਾ ਜ਼ਾਹਰ ਨਹੀਂ ਕੀਤੀ ਸੀ?’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement