
ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ
ਮੋਗਾ: ਜ਼ਿਲ੍ਹੇ ਦੇ ਕਸਬਾ ਅਜੀਤਵਾਲ ਵਿਖੇ ਕਿਸਾਨਾਂ ਵੱਲੋਂ ਅੱਜ ਤੋਂ ਬਿਜਲੀ ਘਰ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਫਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਖੇਤੀ ਕਰਨ ਲਈ ਬਿਜਲੀ ਦੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ ਹੈ।
Electricity
ਕਿਸਾਨਾਂ ਦਾ ਕਹਿਣਾ ਹੈ ਕਿ ਇਲਾਕੇ ਵਿਚ ਇਕ ਹਫ਼ਤੇ ਤੋਂ ਖੇਤੀਬਾੜੀ ਖੇਤਰ ਦੀ ਬਿਜਲੀ ਸਪਲਾਈ ਬੰਦ ਹੈ, ਜਿਸ ਕਾਰਨ ਉਹਨਾਂ ਨੂੰ ਫਸਲਾਂ ਨੂੰ ਪਾਣੀ ਲਾਉਣ ਵਿਚ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵੱਲੋਂ ਲਗਾਏ ਗਏ ਜਾਮ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਹੈ।
Farming
ਕਿਸਾਨਾਂ ਦਾ ਇਹ ਧਰਨਾ ਅੱਜ ਸਵੇਰੇ 10.30 ਵਜੇ ਤੋਂ ਸ਼ੁਰੂ ਹੋਇਆ ਹੈ, ਜੋ ਕਿ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਖੇਤੀਬਾੜੀ ਲਈ ਬਿਜਲੀ ਦੀ ਸਪਲਾਈ 10 ਘੰਟੇ ਦੇਣ ਦਾ ਭਰੋਸਾ ਨਹੀਂ ਦਿੱਤਾ ਜਾਵੇਗਾ, ਉਦੋਂ ਤੱਕ ਉਹਨਾਂ ਦਾ ਧਰਨਾ ਜਾਰੀ ਰਹੇਗਾ। ਇਸ ਧਰਨੇ ਸਬੰਧੀ ਜਾਣਕਾਰੀ ਮਿਲਦਿਆਂ ਸਥਾਨਕ ਪੁਲਿਸ ਪਹੁੰਚ ਗਈ।