
ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਉਨ੍ਹਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ਚੰਡੀਗੜ੍ਹ- ਖੇਤੀ ਕਾਨੂੰਨਾਂ ਦੇ ਵਿਰੋਧ ‘ਚ 30 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਹਰਿਆਣਾ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਜੋਂ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਪੂਰੇ ਪੰਜਾਬ ਵਿੱਚ ਦੋ ਘੰਟੇ ਲਈ ਚੱਕਾ ਜਾਮ ਕੀਤਾ ਗਿਆ ਹੈ। ਕਿਸਾਨਾਂ ਵਲੋਂ ਬਿੱਲਾ ਦੇ ਵਿਰੋਧ ‘ਚ, ਹਰਿਆਣਾ ‘ਚ ਭਾਜਪਾ ਸਰਕਾਰ ਵਲੋਂ ਕਿਸਾਨਾਂ ਉੱਪਰ ਕੀਤੇ ਲਾਠੀਚਾਰਜ ਦੇ ਵਿਰੋਧ ‘ਚ ਕੀਤਾ ਜਾ ਰਿਹਾ ਹੈ।
Farmer Protestਇਸ ਦੌਰਾਨ ਕਿਸਾਨਾਂ ਵਲੋਂ ਸੂਬੇ ਭਰ ‘ਚ 100 ਤੋਂ ਵੀ ਵੱਧ ਥਾਵਾਂ ‘ਤੇ ਟੋਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪਾਂ ਨੇੜੇ ਸਾਰੇ ਹੀ ਪ੍ਰਮੁੱਖ ਸੜ੍ਹਕੀ ਮਾਰਗ ‘ਤੇ ਧਰਨਾ ਲਗਾ ਕੇ ਜਾਮ ਕਰ ਦਿੱਤੇ ਗਏ ਹਨ।
ਲਾਢੂਵਾਲ ਟੋਲ ਪਲਾਜ਼ਾ 'ਤੇ ਧਰਨਾ
ਲਾਢੂਵਾਲ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੌਥੇ ਦਿਨ ਵੀ ਲਗਾਤਾਰ ਧਾਰਨਾ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਉਨ੍ਹਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
protest