ਕਿਸਾਨਾਂ ਵਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ
Published : Oct 10, 2020, 1:45 am IST
Updated : Oct 10, 2020, 1:45 am IST
SHARE ARTICLE
image
image

ਕਿਸਾਨਾਂ ਵਲੋਂ ਕੋਲਾ ਅਤੇ ਖਾਦਾਂ ਲਿਆਉਣ ਵਾਲੀਆਂ ਮਾਲ ਗੱਡੀਆਂ ਨੂੰ ਛੋਟ ਦੇਣ ਦਾ ਐਲਾਨ

ਸਮਰਾਲਾ, 9 ਅਕਤੂਬਰ (ਜਤਿੰਦਰ ਰਾਜੂ) : ਖੇਤੀ ਬਿਲਾਂ ਦੇ ਵਿਰੋਧ 'ਚ ਪੰਜਾਬ ਦੇ ਕਿਸਾਨਾਂ ਵਲੋਂ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੇ 'ਰੇਲ ਰੋਕੋ' ਅੰਦੋਲਨ ਕਾਰਨ ਸੂਬੇ 'ਚ ਕੋਲੇ ਦੀ ਘਾਟ ਦੇ ਸਿੱਟੇ ਵਜੋਂ ਬਿਜਲੀ ਆਫ਼ਤ ਪੈਦਾ ਹੋਣ ਸਮੇਤ ਖਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਥੁੜ ਹੋਣ ਲੱਗ ਪਈ ਸੀ। ਇਸ ਮਸਲੇ ਨੂੰ ਵੇਖਦਿਆਂ ਅੱਜ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਵਿਚ ਕੋਲਾ, ਖਾਦਾਂ ਅਤੇ ਕਿਸਾਨੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਲੈ ਕੇ ਆਉਣ ਵਾਲੀਆਂ ਮਾਲ ਗੱਡੀਆਂ ਲਈ ਵੱਡਾ ਐਲਾਨ ਕਰਦੇ ਹੋਏ ਇਨ੍ਹਾਂ ਮਾਲ ਗੱਡੀਆਂ ਨੂੰ ਬੰਦ ਤੋਂ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸ਼ੁਕਰਵਾਰ ਨੂੰ ਸਮਰਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਇਹ ਸੁਨੇਹਾ ਭੇਜਦੇ ਹਾਂ ਕਿ ਜੇਕਰ ਸਰਕਾਰ ਬਿਜਲੀ ਘਰਾਂ ਲਈ ਕੋਲਾ ਲਿਆਉਣਾ ਚਾਹੁੰਦੀ ਹੈ ਤਾਂ ਕਿਸਾਨ ਖ਼ੁਦ ਇਨ੍ਹਾਂ ਮਾਲ ਗੱਡੀਆਂ ਨੂੰ ਸਾਰੇ ਟਰੈਕਾਂ ਤੋਂ ਅੱਗੇ
imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement