
ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੰਬਦੀਆਂ ਵੱਲੋਂ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਚੰਡੀਗੜ੍ਹ- ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਸ ਲਗਾਤਾਰ ਜਾਰੀ ਹੈ, ਜਿਸ ਦੇ ਚਲਦੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ੇ ਤੇ ਧਰਨਾ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਅੱਜ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਕਰਕੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜਥੰਬਦੀਆਂ ਵੱਲੋਂ ਪੰਜਾਬ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸੰਤ ਸਮਾਜ ਤੇ ਬਾਕੀ ਅਨੂਸੂਚਿਤ ਜਾਤੀ ਸੰਗਠਨਾਂ ਵੱਲੋਂ ਸ਼ਨੀਵਾਰ ਯਾਨੀ ਅੱਜ ਸਵੇਰ ਤੋਂ ਪੰਜਾਬ ਭਰ 'ਚ ਚੱਕਾ ਜਾਮ ਕਰਨ ਦੀ ਰਣਨੀਤੀ ਉਲੀਕੀ ਹੈ।
Farmer protest toll plazaਉਨ੍ਹਾਂ ਕਿਹਾ ਇਸ ਪੋਸਟ ਮੈਟ੍ਰਿਕ ਸਕੌਲਰਸ਼ਿਪ ਜਯੋਜਨਾ ਨਾਲ ਅਨੁਸੂਚਿਤ ਜਾਤੀਆਂ, ਪਿਛੜਿਆ ਵਰਗ ਤੇ ਧਾਰਮਿਕ ਘੱਟ ਗਿਣਤੀਆਂ ਦੇ ਵਿਦਿਆਰਥੀਆਂ ਉੱਚ ਵਿੱਦਿਆ ਹਾਸਲ ਕਰਨ ਦਾ ਮੌਕਾ ਮਿਲਦਾ ਸੀ। ਪਰ ਹੁਣ ਘੋਟਾਲ ਨੇ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ 'ਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮਾਧਿਅਮ ਨਾਲ ਮਿਲੀਭੁਗਤ ਜ਼ਰੀਏ ਕਰੋੜਾਂ ਦੇ ਘੋਟਾਲੇ 'ਚ ਸਰਕਾਰ ਦੀ ਹਿੱਸੇਦਾਰੀ ਜੱਗ ਜ਼ਾਹਰ ਹੋਈ ਹੈ।
farmer protest
ਕੀ ਹੈ ਇਹ ਮਾਮਲਾ
ਦੱਸ ਦਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਹ ਇਲਜ਼ਾਮ ਤਤਕਾਲੀ ਮੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸਨ। ਇਸ ਅਧਿਕਾਰੀ ਨੇ ਕਿਹਾ ਕਿ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ, ਜਿਸ ਤੋਂ ਬਾਅਦ ਧਰਮਸੋਤ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਦੋਰਸ਼ ਪਾਇਆ ਗਿਆ।