ਹਾਈ ਕੋਰਟ ਨੇ ਹਵਾਰਾ ਵਿਰੁਧ ਵਿਚਾਰ ਅਧੀਨ ਕੇਸਾਂ ਦੀ ਨਵੀਂ ਸੂਚੀ ਤਿਆਰ ਕਰਨ ਲਈ ਕਿਹਾ
Published : Oct 10, 2020, 7:33 am IST
Updated : Oct 10, 2020, 7:35 am IST
SHARE ARTICLE
jagtar singh hawara
jagtar singh hawara

ਹਵਾਰਾ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਹਿਮੂਦ ਪ੍ਰਾਚਾ ਨੇ ਕਿਹਾ ਕਿ ਉਨ੍ਹਾਂ ਕੋਲ ਹਵਾਰਾ ਖ਼ਿਲਾਫ਼ ਵਿਚਾਰ ਅਧੀਨ ਪਏ ਕੇਸਾਂ ਬਾਰੇ ਜਾਣਕਾਰੀ ਨਹੀਂ ਹੈ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਜੇਲ ਵਿਭਾਗ ਨੂੰ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਵਿਚਾਰ ਅਧੀਨ ਕੇਸਾਂ ਦੀ ਅਪਡੇਟ ਕੀਤੀ ਸੂਚੀ ਤਿਆਰ ਕਰਨ ਲਈ ਕਿਹਾ ਹੈ। ਹਵਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਾਜਿਸ਼ ਰਚਣ ਲਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਹਾਈ ਕੋਰਟ ਦਾ ਰੁਖ਼ ਕਰ ਜੇਲ ਦੇ ਰੀਕਾਰਡ ’ਚ ਉਸ ਦੇ ਮਾਮਲੇ ਦੇ ਵੇਰਵਿਆਂ ਨੂੰ ਅਪਡੇਟ ਕਰਨ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ।

 Delhi High CourtDelhi High Court

ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਅਸਮਰਥਾ ਉਸ ਨੂੰ ਪੈਰੋਲ, ਫਰਲੋ ਵਰਗੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰਨ ਤੋਂ ਰੋਕ ਰਹੀ ਹੈ। ਜੇਲ ਵਿਭਾਗ ਦੀ ਨੁਮਾਇੰਦਗੀ ਕਰਦਿਆਂ ਦਿੱਲੀ ਸਰਕਾਰ ਦੇ ਸਥਾਈ ਵਕੀਲ  ਰਾਹੁਲ ਮਿਹਰਾ ਨੇ ਜਸਟਿਸ ਏ ਜੇ ਭੰਭਾਨੀ ਨੂੰ ਦਸਿਆ ਕਿ ਦਿੱਲੀ ਦੀਆਂ ਜੇਲਾਂ ’ਚ ਉਪਲਬਧ ਜਾਣਕਾਰੀ ਅਨੁਸਾਰ ਹਵਾਰਾ ਖ਼ਿਲਾਫ਼ 37 ਕੇਸ ਵਿਚਾਰ ਅਧੀਨ ਹਨ। ਮਿਹਰਾ ਨੇ ਵਕੀਲ ਚੈਤਨਿਆ ਗੋਸਾਈ ਦੇ ਨਾਲ  ਕਿਹਾ ਕਿ ਦਿੱਲੀ ਤੋਂ ਬਾਹਰ ਵੱਖ-ਵੱਖ ਅਦਾਲਤਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਉਨ੍ਹਾਂ ਦੀ ਮੌਜੂਦਾ ਸਥਿਤੀ ਨਾਲ ਕੇਸਾਂ ਦੀ ਸੂਚੀ ਨੂੰ ਸੁਲਝਾਉਣ ਲਈ ਸਾਰੇ ਯਤਨ ਕੀਤੇ ਜਾਣਗੇ ਅਤੇ ਇਸ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ ਹੈ।

Bhai Jagtar Singh HwaraBhai Jagtar Singh Hwara

ਜੱਜ ਨੇ ਕਿਹਾ, “ਇਸ ਮੁਤਾਬਕ ਇਕ ਨਵੀਂ ਸੂਚੀ ਤਿਆਰ ਕੀਤੀ ਜਾਵੇ ਅਤੇ ਸੁਣਵਾਈ ਦੀ ਅਗਲੀ ਤਾਰੀਖ਼ ਤੋਂ ਪਹਿਲਾਂ ਪਟੀਸ਼ਨਕਰਤਾ (ਹਵਾਰਾ) ਨੂੰ ਦਿਤੀ ਜਾਵੇ। ’’ ਇਸ ਦੀ ਇਕ ਕਾਪੀ ਅਦਾਲਤ ਵਿਚ ਪੇਸ਼ ਕੀਤੀ ਜਾਵੇਗੀ ਅਤੇ 11 ਦਸੰਬਰ ਨੂੰ ਕੇਸ ਦੀ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ। ਹਵਾਰਾ ਦੀ ਨੁਮਾਇੰਦਗੀ ਕਰ ਰਹੇ ਵਕੀਲ ਮਹਿਮੂਦ ਪ੍ਰਾਚਾ ਨੇ ਕਿਹਾ ਕਿ ਉਨ੍ਹਾਂ ਕੋਲ ਹਵਾਰਾ ਖ਼ਿਲਾਫ਼ ਵਿਚਾਰ ਅਧੀਨ ਪਏ ਕੇਸਾਂ ਬਾਰੇ ਜਾਣਕਾਰੀ ਨਹੀਂ ਹੈ ਕਿਉਂਕਿ ਜ਼ਿਆਦਾਤਰ ਕੇਸ ਪੰਜਾਬ ’ਚ ਵਿਚਾਰ ਅਧੀਨ ਹਨ। ਹਵਾਰਾ ਇਸ ਸਮੇਂ ਤਿਹਾੜ ਜੇਲ ਵਿਚ ਬੰਦ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement