ਵੈਨੂੰ ਪ੍ਰਸਾਦ ਕੋਵਿਡ-19 ਮਹਾਂਮਾਰੀ ਦੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਯਤਨਾਂ ਦੀ ਸ਼ਲਾ
Published : Oct 10, 2020, 2:14 am IST
Updated : Oct 10, 2020, 2:14 am IST
SHARE ARTICLE
image
image

ਵੈਨੂੰ ਪ੍ਰਸਾਦ ਕੋਵਿਡ-19 ਮਹਾਂਮਾਰੀ ਦੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ

ਪਟਿਆਲਾ  9 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਸੀ.ਐਮ.ਡੀ ਸ੍ਰੀ ਏ.ਵੈਨੂੰ ਪ੍ਰਸਾਦ ਨੇ ਪੀ.ਐਸ.ਪੀ.ਸੀ.ਐਲ ਦੇ ਫ਼ੀਲਡ ਅਫਸਰਾਂ ਅਤੇ ਮੁਲਾਜ਼ਮਾਂ ਵਲੋ ਕੋਵਿਡ 19 ਮਹਾਂਮਾਰੀ ਦੇ ਦੌਰਾਨ ਹਸਪਤਾਲਾਂ, ਸਿਹਤ ਸੰਸਥਾਵਾਂ, ਕੋਰਨਟਾਇਨ ਸੈਟਰਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹਈਆਂ ਕਰਾਉਣ ਲਈ ਕੀਤੇ ਗਏ ਯਤਨਾਂ ਅਤੇ ਉਨ੍ਹਾਂ ਦੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ ਹੈ।
ਉਨ੍ਹਾਂ ਦਸਿਆ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ 14 ਲੱਖ ਖੇਤੀਬਾੜੀ ਖਪਤਕਾਰਾਂ ਨੂੰ ਝੌਨੇ ਦੇ ਸੀਜ਼ਨ ਦੌਰਾਨ ਸਡਿਊਲਡ 8 ਘੰਟੇ ਬਿਜਲੀ ਸਪਲਾਈ ਦਿਤੀ। ਇਸ ਤੋਂ ਇਲਾਵਾ ਰਾਜ ਦੇ ਬਾਕੀ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ।  ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ ਦੇ ਹਾਈਡਲ ਪ੍ਰੋਜੈਕਟਾਂ ਨੇ ਕੇਂਦਰੀ ਬਿਜਲੀ ਅਥਾਰਟੀ ਵਲੋਂ ਸਥਾਪਤ ਕੀਤੇ ਗਏ ਟਿੱਚਿਆਂ ਨੂੰ ਸਾਲ 2020-21 ਦੇ ਪਹਿਲੇ ਕੁਆਟਰ ਵਿੱਚ ਪਾਰ ਕੀਤਾ।
  ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ  ਨੇ  ਮਾਲੀ ਸਾਲ 2020-21 ਵਿਚ ਬਿਜਲੀ ਚੌਰੀ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਇਕ ਮੁਹਿੰਮ ਉਲੀਕੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ ਤੇ ਮੁਲਾਜ਼ਮਾਂ ਨੇ ਰਾਜ ਵਿਚ ਡਾਕਟਰਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਤਰ੍ਹਾਂ ਕਰੋਨਾ ਵੋਰੀਅਰ ਵਜੋਂ ਅਪਣੀਆਂ ਸੇਵਾਵਾਂ ਨਿਭਾਈਆਂ ਹਨ।





ਸ੍ਰੀ ਏ.ਵੇਨੂੰ ਪ੍ਰਸਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਮੁੱਖ ਦਫਤਰ ਪਟਿਆਲਾ  ਅਤੇ ਰਾਜ ਵਿੱਚ ਹਰ ਜ਼ੋਨਲ ਪੱਧਰ (5ach Zonal Level) ਦੇ ਦਫਤਰਾਂ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਅਫਸਰਾਂ ਤੇ ਮੁਲਾਜਮਾਂ ਦੀ ਮਦਦ ਲਈ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ? ਸ੍ਰੀ ਏ.ਵੇਨੂੰ ਪ੍ਰਸਾਦ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਸੰਦੇਸ. ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਓ ਲਈ ਸਮੇਂ ਸਮੇਂ ਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਜਿਵੇ ਕਿ ਮਾਸਕ ਪਹਿਨਣਾਂ, ਸਮਾਜਿਕ ਦੂਰੀ ਬਣਾਉਣੀ ਅਤੇ ਨਿਯਮਤ ਤੌਰ ਤੇ ਹੱਥ ਸਾਫ ਕਰਨ ਲਈ ਸਾਵਧਾਨੀਆਂ ਅਪਨਾਉਣ ਦੀ ਅਪੀਲ ਕੀਤੀ?

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement