
ਖੁਸ ਵਿਚ ਫੁੁੱਲੇ ਨਹੀਂ ਸਮਾ ਰਹੇ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤ ਦਾ ਅੱਜ ਵਿਆਹ ਹੈ। ਸਵੇਰ ਤੋਂ ਹੀ ਉਹਨਾਂ ਦੇ ਘਰ ਵਿੱਚ ਰੌਣਕ ਦੇਖੀ ਜਾ ਰਹੀ ਹੈ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ।
Chief Minister Channi's eldest son's wedding today
ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਹੋ ਰਿਹਾ ਹੈ। ਵਿਆਹ ਦੀਆਂ ਰਸਮਾਂ ਸਾਦੀਆਂ ਹੋਣਗੀਆਂ।
Chief Minister Channi's eldest son's wedding today
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਬਾਹਰੋਂ ਤਸਵੀਰਾਂ ਸਾਹਮਣੇ ਆਈਆਂ ਹਨ। ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ।
Chief Minister Channi's eldest son's wedding today
ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਸ਼ਾਮਲ ਹੋਣ ਦੀ ਚਰਚਾ ਹੈ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਲਾੜੇ ਪੁੱਤਰ ਦੀ ਫੁੱਲਾਂ ਵਾਲੀ ਗੱਡੀ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ ਹਨ।