
ਮੋਹਾਲੀ ਦੇ ਗੁਰਦੁਆਰਾ ਸਾਹਿਬ ‘ਚ ਹੋਏ ਆਨੰਦ ਕਾਰਜ
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਉਨ੍ਹਾਂ ਦੇ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਵਿੱਚ ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸੰਪੂਰਨ ਹੋਏ। ਦੱਸ ਦੇਈਏ ਕਿ ਨਵਦੀਪ ਦਾ ਵਿਆਹ ਡੇਰਾਬੱਸੀ ਦੀ ਸਿਮਰਨਧੀਰ ਕੌਰ ਨਾਲ ਹੋਇਆ ਹੈ।
CM Channi 's son married
ਇਸ ਮੌਕੇ ਸਿਮਰਨਧੀਰ ਨੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ, ਜਦਕਿ ਨਵਜੀਤ ਨੇ ਵੀ ਉਸੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੂੰ ਵੀ ਗੁਲਾਬੀ ਪੱਗ ਬੰਨ੍ਹੀ ਵੇਖੀ ਗਈ।
CM Channi 's son married
ਇਸ ਸ਼ੁਭ ਮੌਕੇ ਤੇ, ਪੰਜਾਬ ਦੇ ਮੰਤਰੀ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਗੁਰਦੁਆਰਾ ਸਾਹਿਬ ਪਹੁੰਚੇ। ਦੋਵਾਂ ਆਗੂਆਂ ਨੇ ਗੁਲਦਸਤਾ ਭੇਟ ਕਰਕੇ ਨਵਜੀਤ ਨੂੰ ਵਿਆਹ ਦੀ ਵਧਾਈ ਦਿੱਤੀ।
CM Channi 's son married
CM Channi 's son married
CM Channi 's son married
CM Channi 's son married