ਟ੍ਰਾਂਸਪੋਰਟ ਵਿਭਾਗ ਦੀ ਨਿੱਜੀ ਕੰਪਨੀਆਂ 'ਤੇ ਵੱਡੀ ਕਾਰਵਾਈ, 25 ਬੱਸਾਂ ਨੂੰ ਕੀਤਾ ਜ਼ਬਤ
Published : Oct 10, 2021, 7:38 pm IST
Updated : Oct 10, 2021, 7:38 pm IST
SHARE ARTICLE
Amrinder Singh Raja Warring
Amrinder Singh Raja Warring

ਕਿਹਾ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

ਗੁਰਦਾਸਪੁਰ: ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿਚ ਵੱਡੀ ਕਾਰਵਾਈ ਕਰਦਿਆਂ ਬਿਨ੍ਹਾਂ ਟੈਕਸ, ਬਿਨ੍ਹਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ।

ਹੋਰ ਪੜ੍ਹੋ: ਬਰਨਾਲਾ ਰੈਲੀ 'ਚ ਪਹੁੰਚੀਆਂ ਬੀਬੀਆਂ ਨੇ ਸਰਕਾਰ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ

PHOTOPHOTO

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਰੰਧਾਵਾ, ਰਿਜ਼ਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਿੱਜੀ ਕੰਪਨੀਆਂ ਦੀਆਂ ਬੱਸਾਂ ਜੋ ਬਿਨ੍ਹਾਂ ਟੈਕਸ, ਡਿਫਾਲਟਰ ਅਤੇ ਬਿਨ੍ਹਾਂ ਟਾਈਮ ਤੋੋਂ ਚੱਲ ਰਹੀਆਂ ਸਨ, ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ।

ਹੋਰ ਪੜ੍ਹੋ: ‘ਆਪ’ ਨੇ ਜੰਮੂ ਕਸ਼ਮੀਰ 'ਚ ਘੱਟ ਗਿਣਤੀ ਭਾਈਚਾਰੇ ’ਤੇ ਹਮਲਿਆਂ ਖ਼ਿਲਾਫ਼ ਪੰਜਾਬ ’ਚ ਕੱਢਿਆ ਮੋਮਬੱਤੀ ਮਾਰਚ

PHOTOPHOTO

ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨਾਂ ਨੇ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement