
'ਮੁੱਖ ਮੰਤਰੀ ਜੋ ਮਰਜ਼ੀ ਬਣੇ ਪਰ ਉਸਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ'
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕੱਢੀ ਜਾ ਰਹੀ ਹੈ। ਦੱਸ ਦੇਈਏ ਕਿ ਇਹ ਰੈਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ।
Barnala rally
ਰੈਲੀ ਵਿਚ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੀ ਰੈਲੀ ਦਾ ਪਹਿਲਾ ਮੁੱਖ ਕਾਰਨ ਇਹ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਹਿ ਦਿੱਤਾ ਕਿ ਝੋਨਾ 25 ਕੁਇੰਟਲ ਪ੍ਰਤੀ ਏਕੜ ਖਰੀਦਿਆ ਜਾਵੇਗਾ ਫਿਰ ਬਾਕੀ ਕਿਸਾਨ ਕਿੱਥੇ ਲੈ ਕੇ ਜਾਵੇਗਾ।
Barnala rally
ਦੂਜਾ ਕਿਸਾਨਾਂ ਦੀ ਨਰਮੇ ਦੀ ਫਸਲ ਖਰਾਬ ਹੋਈ ਹੈ। ਉਸਦਾ ਕੋਈ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਹੋਣਗੇ ਤੇ ਪੰਜਾਬ ਅੰਦਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
Barnala rally
ਇਹ ਦੋਨੋਂ ਵਾਅਦੇ ਸਰਕਾਰ ਨੇ ਪੂਰੇ ਨਹੀਂ ਕੀਤੇ। ਜੇ ਅਸੀਂ ਆਪਣੀਆਂ ਮੰਗਾਂ ਲਈ ਬੀਜੇਪੀ ਨਾਲ ਲੜ ਸਕਦੇ ਹਾਂ ਤਾਂ ਪੰਜਾਬ ਕਾਂਗਰਸ ਨਾਲ ਵੀ ਲੜ ਸਕਦੇ ਹਾਂ ਇਸ ਨਾਲ ਸਾਡੀ ਕੋਈ ਰਿਸ਼ਤੇਦਾਰੀ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜੋ ਮਰਜ਼ੀ ਬਣੇ ਪਰ ਉਸਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ।