ਲਖੀਮਪੁਰ ਖੇੜੀ ਹਿੰਸਾ : 18 ਅਕਤੂਬਰ ਨੂੰ ‘ਆਲ ਇੰਡੀਆ ਰੇਲ ਰੋਕੋ ਦਿਵਸ’ ਮਨਾਇਆ ਜਾਵੇਗਾ : ਕਿਸਾਨ ਮੋਰ
Published : Oct 10, 2021, 12:47 am IST
Updated : Oct 10, 2021, 12:47 am IST
SHARE ARTICLE
image
image

ਲਖੀਮਪੁਰ ਖੇੜੀ ਹਿੰਸਾ : 18 ਅਕਤੂਬਰ ਨੂੰ ‘ਆਲ ਇੰਡੀਆ ਰੇਲ ਰੋਕੋ ਦਿਵਸ’ ਮਨਾਇਆ ਜਾਵੇਗਾ : ਕਿਸਾਨ ਮੋਰਚਾ

15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਭਾਜਪਾ ਦੇ ਸਥਾਨਕ ਆਗੂਆਂ ਦੇ ਸਾੜੇ ਜਾਣਗੇ ਪੁਤਲੇ

ਚੰਡੀਗੜ੍ਹ, 9 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨੀ ਧਰਨਿਆਂ ਦੇ 374ਵੇਂ ਦਿਨ ਬੁਲਾਰਿਆਂ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਅਗਲੇ ਦਿਨਾਂ ਦੌਰਾਨ ਲਾਗੂ ਕੀਤੇ ਜਾਣ ਸੱਦਿਆਂ ਬਾਰੇ ਚਰਚਾ ਕੀਤੀ। 
ਆਗੂਆਂ ਨੇ ਕਿਹਾ ਕਿ 12 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਸ਼ਹੀਦਾਂ ਦੀ ਅੰਤਿਮ ਅਰਦਾਸ ਦਿਵਸ ਨੂੰ ’ਸ਼ਹੀਦ ਕਿਸਾਨ ਦਿਵਸ’ ਵਜੋਂ ਮਨਾਇਆ ਜਾਵੇਗਾ। ਮੁੱਖ ਸਮਾਗਮ ਤਿਕੋਨੀਆ ਲਖੀਮਪੁਰ-ਖੀਰੀ ਵਿਖੇ ਆਯੋਜਤ ਕੀਤਾ ਜਾ ਰਿਹਾ ਹੈ। ਯੂ.ਪੀ ਤੇ ਸਾਰੇ ਭਾਰਤ ਦੇ ਕਿਸਾਨਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਸ ਦਿਨ ਸਾਰੇ ਧਰਨਾ ਵਾਲੀਆਂ ਥਾਵਾਂ ਅਤੇ ਸਾਰੇ ਧਰਮਾਂ ਦੀਆਂ ਧਾਰਮਕ ਸੰਸਥਾਵਾਂ ਵਿਚ ਪ੍ਰਾਰਥਨਾ ਸਭਾਵਾਂ ਆਯੋਜਤ ਕੀਤੀਆਂ ਜਾਣਗੀਆਂ। ਸ਼ਾਮ ਨੂੰ  ਬਾਜ਼ਾਰਾਂ, ਸੱਥਾਂ, ਚੌਕਾਂ ਵਿੱਚ ਕੈਂਡਲ ਮਾਰਚ ਕੀਤੇ ਜਾਣਗੇ ਅਤੇ ਸ਼ਹੀਦਾਂ ਦੀ ਯਾਦ ’ਚ ਘਰਾਂ ਅੱਗੇ ਪੰਜ-ਪੰਜ ਮੋਮਬੱਤੀਆਂ ਜਲਾਈਆਂ ਜਾਣਗੀਆਂ। ਬੁਲਾਰਿਆਂ ਨੇ ਅੱਗੇ ਦੱਸਿਆ ਕਿ ਜੇਕਰ 11 ਅਕਤੂਬਰ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਨਾ ਹਟਾਇਆ ਗਿਆ ਤਾਂ 18 ਅਕਤੂਬਰ ਨੂੰ  ’ਆਲ ਇੰਡੀਆ ਰੇਲ ਰੋਕੋ ਦਿਵਸ’ ਮਨਾਇਆ ਜਾਵੇਗਾ ਅਤੇ ਉਸ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ  ਰੇਲਾਂ ਰੋਕੀਆਂ ਜਾਣਗੀਆਂ। ਲਖੀਮਪੁਰ ਖੇੜੀ ਤੋਂ ਯੂਪੀ ਦੇ ਸਾਰੇ ਜ਼ਿਲ੍ਹਿਆਂ ਅਤੇ ਦੇਸ ਦੇ ਸਾਰੇ ਸੂਬਿਆਂ ਵਿਚ ਸਹੀਦ ਕਿਸਾਨਾਂ ਦੇ ਅਸਥੀ ਕਲਸ  ਲੈ ਕੇ ਇੱਕ ਸਹੀਦ ਕਿਸਾਨ ਯਾਤਰਾ ਕੱਢੀ ਜਾਵੇਗੀ। ਯਾਤਰਾ ਹਰੇਕ ਜ਼ਿਲ੍ਹੇ/ਰਾਜ ਦੇ ਕਿਸੇ ਪਵਿੱਤਰ ਜਾਂ ਇਤਿਹਾਸਕ ਸਥਾਨ ’ਤੇ ਸਮਾਪਤ ਹੋਵੇਗੀ।  ਦੁਸ਼ਹਿਰੇ ਵਾਲੇ ਦਿਨ 15 ਅਕਤੂਬਰ ਨੂੰ ਦੇਸ ਭਰ ਵਿਚ ਨਰਿੰਦਰ ਮੋਦੀ, ਅਮਿਤ ਸਾਹ ਅਤੇ ਸਥਾਨਕ ਨੇਤਾਵਾਂ ਵਰਗੇ ਭਾਜਪਾ ਨੇਤਾਵਾਂ ਦੇ ਪੁਤਲੇ ਸਾੜੇ ਜਾਣਗੇ।  26 ਅਕਤੂਬਰ ਨੂੰ ਲਖਨਊ ਵਿਚ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਸਬੂਤ ਮਿਟਾਉਣ ਦਾ ਮੌਕਾ ਨਾ ਦਿੱਤਾ ਜਾਵੇ ਅਤੇ ਤੁਰੰਤ ਕਾਨੂੰਨ ਕਾਰਵਾਈ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ ਜਾਵੇ।ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਅੱਜਕਲ੍ਹ ਖੇਤੀ ਖੇਤਰ ਦੀ ਬਿਜਲੀ ਸਪਲਾਈ ’ਚ ਬਹੁਤ ਲੰਬੇ ਕੱਟ ਲਾਏ ਜਾ ਰਹੇ ਹਨ। ਡੇਰਾ ਬਾਬਾ ਨਾਨਕ ਸਬ ਡਵੀਜ਼ਨ ਤੋਂ ਲੈਕੇ ਲਹਿਰਾਗਾਗਾ ਸਬ-ਡਵੀਜ਼ਨ ਤੱਕ ਖੇਤੀਬਾੜੀ ਕੰਮ ਕਾਰ ਦੀ ਬਿਜਲੀ ਸਪਲਾਈ ’ਚ ਭਾਰੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ। ਕਈ ਫੀਡਰਾਂ ’ਤੇ ਸਿਰਫ 3-4 ਘੰਟੇ ਸਪਲਾਈ ਦਿਤੀ ਜਾ ਰਹੀ ਹੈ। ਸਬਜੀਆਂ ਤੇ ਚਾਰਾ ਫਸਲਾਂ ਲਈ ਵੀ ਲੋੜੀਂਦੀ ਸਪਲਾਈ ਨਹੀਂ ਮਿਲ ਰਹੀ। ਬੁਲਾਰਿਆਂ ਨੇ ਸਰਕਾਰ ਨੂੰ ਇਹ ਕਿੱਲਤ ਦੂਰ ਕਰਨ ਲਈ ਤੁਰੰਤ ਜਰੂਰੀ ਕਦਮ ਉਠਾਉਣ ਲਈ ਕਿਹਾ, ਵਰਨਾ ਉਹ ਬਿਜਲੀ ਦਫਤਰਾਂ ਦਾ ਘਿਰਾਉ ਕਰਨ ਲਈ ਮਜਬੂਰ ਹੋਣਗੇ।
ਐਸਏਐਸ-ਨਰਿੰਦਰ-9-1ਡੀ
 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement