ਪੰਜਾਬ ’ਚ ਬਿਜਲੀ ਸੰਕਟ : ਰਾਜ ਵਿਚਲੇ ਥਰਮਲਾਂ ਦੇ 5 ਯੂਨਿਟ ਬੰਦ
Published : Oct 10, 2021, 12:46 am IST
Updated : Oct 10, 2021, 12:46 am IST
SHARE ARTICLE
image
image

ਪੰਜਾਬ ’ਚ ਬਿਜਲੀ ਸੰਕਟ : ਰਾਜ ਵਿਚਲੇ ਥਰਮਲਾਂ ਦੇ 5 ਯੂਨਿਟ ਬੰਦ

ਚੰਡੀਗੜ੍ਹ, 9 ਅਕਤੂਬਰ (ਜਸਪਾਲ ਸਿੰਘ) : ਪਿਛਲੇ ਕਈ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਵਿਚ ਕੋਲੇ ਦੀ ਘਾਟ ਪੈ ਸਕਦੀ ਹੈ ਪਰ ਹੁਣ ਉਹ ਘਾਟ ਜ਼ਮੀਨੀ ਪੱਧਰ ’ਤੇ ਵਿਖਾਈ ਦੇਣ ਲੱਗ ਪਈ ਹੈ। ਇਸ ਘਾਟ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਸੂਬੇ ਵਿਚਲੇ ਥਰਮਲਾਂ ਦੇ ਕੁੱਲ ਪੰਜ ਯੂਨਿਟ ਬੰਦ ਹੋ ਚੁੱਕੇ ਹਨ। ਜੇ ਹਾਲਾਤ ਨਾ ਸੁਧਰੇ ਤਾਂ ਆਉਂਦੇ ਦਿਨਾਂ ਵਿਚ ਹੋਰ ਯੂਨਿਟ ਬੰਦ ਹੋ ਜਾਣਗੇ। ਸੂਬੇ ਵਿਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਚੁਕੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਵਣਾਂਵਾਲੀ ਵਿਖੇ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸੱਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐੱਸਪੀਐੱਲ) ਦੇ ਦੋ ਯੂਨਿਟ 
ਬੰਦ ਹੋ ਹਨ ਪਰ ਪ੍ਰਬੰਧਕਾਂ ਅਨੁਸਾਰ ਇਕ ਯੂਨਿਟ ਬੰਦ ਹੈ। ਇਕ ਹੋਰ ਅਧਿਕਾਰੀ ਮੁਤਾਬਕ ਹਾਲੇ ਸਿਰਫ਼ ਇਕ 
ਯੂਨਿਟ ਬੰਦ ਹੋਇਆ ਹੈ ਦੋ ਯੂਨਿਟ ਅਪਣੀ ਅੱਧੀ ਸਮਰਥਾ ਨਾਲ ਚਲ ਰਹੇ ਹਨ। ਲਹਿਰਾ ਮੁਹੱਬਤ ਦਾ ਵੀ ਇਕ ਯੂਨਿਟ ਬੰਦ ਹੋ ਗਿਆ ਹੈ। ਕਲ ਵਣਾਂਵਾਲੀ ਤਾਪਘਰ ਦੇ ਤਿੰਨੇ ਯੂਨਿਟ ਚਲਦੇ ਸਨ ਪਰ ਅੱਜ ਦੋ ਬੰਦ ਹੋਣ ਦੀ ਜਾਣਕਾਰੀ ਮਿਲੀ ਹੈ। ਤਾਪਘਰ ਦੇ ਪ੍ਰਬੰਧਕਾਂ ਅਨੁਸਾਰ ਯੂਨਿਟ ਨੰਬਰ 3 ਬੰਦ ਹੋ ਗਿਆ ਹੈ, ਜਿਸ ਦੀ ਬੰਦ ਹੋਣ ਦੀ ਜਾਂਚ ਚੱਲ ਰਹੀ ਹੈ। ਇਸ ਤਾਪ ਘਰ ਦੇ ਤਿੰਨ ਯੂਨਿਟ ਹਨ ਅਤੇ ਇਨ੍ਹਾਂ ਦੀ ਕੁਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਚੁੱਕੇ ਹਨ। 
 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement