ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ
Published : Oct 10, 2021, 3:28 pm IST
Updated : Oct 10, 2021, 3:29 pm IST
SHARE ARTICLE
Sukhjinder Randhawa
Sukhjinder Randhawa

ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ

 

ਚੰਡੀਗੜ੍ਹ -  ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

Punjab GovernmentPunjab Government

ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Deputy CM Sukhjinder RandhawaDeputy CM Sukhjinder Randhawa

ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ।

ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement