ਜ਼ਮੀਨ ਖਾਤਰ ਭਰਾ ਨੇ ਸਕੇ ਭਰਾ ਦਾ ਕੀਤਾ ਕਤਲ
Published : Oct 10, 2022, 7:44 am IST
Updated : Oct 10, 2022, 9:08 am IST
SHARE ARTICLE
photo
photo

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

 

ਤਰਨਤਾਰਨ :  ਪੰਜਾਬ ਵਿਚ ਦਿਨੋ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਜ਼ਮੀਨ ਖਾਤਰ ਭਰਾ ਭਰਾ ਦੈ ਵੈਰੀ ਬਣ ਰਿਹਾ ਹੈ। ਅਜਿਹਾ ਹੀ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ  ਹੈ । ਜਿਥੇ ਇੱਕ ਪੰਜਾਬ ਪੁਲਿਸ ਵਿੱਚ ਤਾਇਨਾਤ ASI ਨੇ ਆਪਣੇ ਸਕੇ ਭਰਾ ਦਾ ਜ਼ਮੀਨ ਲਈ ਕਤਲ ਕਰ ਦਿੱਤਾ। ਥਾਣਾ ਸਦਰ ਤਰਨਤਾਰਨ ਅਧੀਨ ਆਉਂਦੇ ਪਿੰਡ ਮੱਲ ਮੋਹਰੀ ਵਿਖੇ ਇਕ ਭਰਾ ਵੱਲੋਂ ਆਪਣੇ ਸਕੇ ਭਰਾ ਨੂੰ ਮਾਮੂਲੀ ਜ਼ਮੀਨ ਦੇ ਕਬਜ਼ੇ ਨੂੰ ਲੈ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਕਤਲ ਕਰਨ ਵਾਲਾ ਮੁਲਜ਼ਮ ਪੰਜਾਬ ਪੁਲਸ ਸੈਕਿੰਡ ਕਮਾਂਡੋ ਦਾ ਥਾਣੇਦਾਰ ਦੱਸਿਆ ਜਾ ਰਿਹਾ ਹੈ, ਜਿਸ ਨੇ ਆਪਣੀ ਨਿੱਜੀ ਰਿਵਾਲਵਰ ਰਾਹੀਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਸਣੇ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਗਏ ਹਨ, ਜਿਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਮਿਲੀ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਮੱਲ ਮੋਹਰੀ ਨਾਲ ਉਸ ਦੇ ਸਕੇ ਭਰਾ ਬਿਕਰਮਜੀਤ ਸਿੰਘ, ਜੋ ਪੰਜਾਬ ਪੁਲਿਸ ’ਚ ਬਤੌਰ ਏ.ਐੱਸ.ਆਈ. ਤਾਇਨਾਤ ਹੈ, ਦਾ ਕਈ ਸਾਲਾਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸ ਨੂੰ ਲੈ ਕੇ ਐਤਵਾਰ ਸ਼ਾਮ ਬਿਕਰਮਜੀਤ ਸਿੰਘ ਨੇ ਆਪਣੇ ਭਰਾ ਦਲਜੀਤ ਸਿੰਘ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement